ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੀਆਂ 303 ਸੀਟਾਂ ਸਮੇਤ ਐਨ.ਡੀ.ਏ ਵਲੋਂ 350 ਸੀਟਾਂ ਹਾਸਲ ਕਰਨ ਉਪਰੰਤ ਅੱਜ ਦੂਜੀ ਵਾਰ ਨਰੇਂਦਰ ਮੋਦੀ ਦੀ ਅਗਵਾਈ `ਚ ਕੇਂਦਰ `ਚ ਸਰਕਾਰ ਬਣਾਈ ਗਈ।ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁੱਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।ਨਰੇਂਦਰ ਮੋਦੀ ਨੇ ਅੱਜ ਦੂਸਰੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਿਆ।ਪ੍ਰਧਾਨ ਮੰਤਰੀ ਤੋਂ ਇਲਾਵਾ 57 ਮੰਤਰੀਆਂ ਮੰਤਰੀਆਂ ਨੇ ਵੀ ਸਹੁੰ ਚੁੱਕੀ।ਮੋਦੀ ਤੋਂ ਬਾਅਦ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅਹੁੱਦੇ ਦਾ ਹਲਫ ਲਿਆ।
ਮਿਲੀ ਸੂਚਨਾ ਅਨੁਸਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਵਿੱਚ ਅੱਜ 24 ਕੈਬਨਿਟ ਮੰਤਰੀ, 9 ਰਾਜ ਮੰਤਰੀ (ਸੁਤੰਤਰ ਵਿਭਾਗ) ਅਤੇ 24 ਰਾਜ ਮੰਤਰੀ ਸ਼ਾਮਲ ਕੀਤੇ ਗਏ।ਪੰਜਾਬ ਤੋਂ ਐਨ.ਡੀ.ਏ ਭਾਈਵਾਲ ਅਕਾਲੀ ਦਲ ਦੇ ਕੋਟੇ ਵਿਚੋਂ ਹਰਮਿਸਰਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ, ਜੋ ਪਿੱਛਲੀ ਮੋਦੀ ਸਰਕਾਰ ਵਿੱਚ ਵੀ ਕੈਬਨਿਟ ਮੰਤਰੀ ਸਨ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …