Wednesday, March 4, 2026

ਸੰਭਾਵੀ ਹੜ੍ਹਾਂ ਦੀ ਰੋਕਥਾਮ ਤੇ ਪ੍ਰਭਾਵਿਤ ਹੋਣ ਵਾਲਿਆਂ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ PUNJ3005201910ਸੁਰੱਖਿਅਤ ਥਾਵਾਂ `ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸੋਰਭ ਅਰੋੜਾ ਐਸ.ਡੀ.ਐਮ ਧਾਰਕਲ੍ਹਾ, ਲਛਮਣ ਸਿੰਘ ਨਾਇਬ ਤਹਿਸੀਲਦਾਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਹਰਿੰਦਰ ਬੈਂਸ ਖੇਤੀ ਬਾੜੀ ਅਫਸ਼ਰ, ਅੰਗਦ ਸਿੰਘ ਜਿਲ੍ਹਾ ਮਾਲ ਲੇਖਾਕਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
     ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜਣਾ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਤੋਂ ਕਮਿਊਨੀਕੇਸ਼ਨ ਪਲੈਨ ਪ੍ਰਾਪਤ ਕਰਨ ਉਪਰੰਤ ਇੱਕ ਕੰਸੋਲੀਡੇਟ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਜਿਸ ਨਾਲ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਾਨੀ ਹੋਵੇਗੀ ਅਤੇ ਲੋੜ ਪੈਣ ‘ਤੇ ਸਬੰਧਤ ਅਧਿਕਾਰੀਆਂ ਨਾਲ ਸਹੀ ਢੰਗ ਨਾਲ ਤਾਲਮੇਲ ਕਰਕੇ ਹੜ੍ਹ ਦੀ ਸਥਿਤੀ ਨਾਲ ਨਜਿਠਣਾ ਵੀ ਸੋਖਾ ਹੋ ਜਾਵੇਗਾ।  
     ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ।ਉਨ੍ਹਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜ੍ਹਾਂ /ਬਰਸਾਤ ਦੇ ਜਮ੍ਹਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਉਣ।ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ।ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੌਲਰ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸੂਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ।ਉਨ੍ਹਾਂ ਨੇ ਸਿੱਖਿਆ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ’ਤੇ ਪਹੰੁਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਟਰਾਂਸਪੋਰਟ ਦਾ ਪ੍ਰਬੰਧ ਜੀ.ਐਮ ਪੰਜਾਬ ਰੋਡਵੇਜ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪਠਾਨਕੋਟ ਵੱਲੋਂ ਕੀਤਾ ਜਾਵੇਗਾ।ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੇ ਪੀਣ ਲਈ ਸਾਫ ਪਾਣੀ ਦੀ ਕਲੋਰੀਨੇਸ਼ਨ ਅਤੇ ਟਾਇਲਟ ਆਦਿ ਦਾ ਪ੍ਰਬੰਧ ਕਰਕੇ ਰੱਖਣਗੇ। ਮੀਟਿੰਗ ਦੋਰਾਨ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply