Friday, March 6, 2026

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲਜ ਕੰਪਨੀਆਂ ਵਲੋ ਨੌਕਰੀਆਂ ਦੀ ਪੇਸਕਸ਼

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਆਯੋਜਿਤ ਕੀਤੇ ਗਏ ਕੈਂਪਸ ਪਲੇਸਮੈਂਟ GNDUਡਰਾਈਵ ਵਿਚ ਪ੍ਰਸਿਧ ਫਾਰਮਾ ਕੰਪਨੀਆਂ ਮੈਨਕਾਈਡ ਫਾਰਮਾ ਅਤੇ ਨੈੈਕਟਰ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮ. ਵੱਲੋ ਯੂਨੀਵਰਸਿਟੀ ਦੇ ਮਾਈਕਰੋਬਾਇਲਾਜੀ ਵਿਭਾਗ ਦੇ 7 ਐੱਮ.ਐਸ.ਸੀ ਵਿਦਿਆਰਥੀਆ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਹੈ।ਇਹ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ `ਤੇ ਮਾਈਕਰੋਬਾਇਓਲੋਜਿਸਟ ਦੇ ਅਹੁਦੇ ਲਈ ਕੀਤੀਆਂ ਜਾਣਗੀਆਂ।
      ਇਹ ਕੰਪਨੀਆਂ ਵਿਦਿਆਰਥੀਆਂ ਨੂੰ 3.35 ਲੱਖ ਰੁਪਏ ਤੱਕ ਦੀ ਸਾਲਾਨਾ ਪੈਕੇਜ ਤਨਖਾਹ ਦੇਵੇਗੀ।ਵਿਭਾਗ ਦੇ ਵਧੀਆ ਖੋਜ ਸਿੱਖਿਆ ਅਤੇ ਪਾਠਕ੍ਰਮ ਦੇ ਕਾਰਨ ਵਿਦਿਆਰਥੀਆਂ ਦੀ ਮੰਗ ਫਾਰਮਾਸਿਊਟੀਕਲ ਉਦਯੋਗਾਂ ਤੋਂ ਇਲਾਵਾ ਭਾਰਤ ਵਿਚ ਅਤੇ ਵਿਦੇਸ਼ਾਂ (ਅਮਰੀਕਾ, ਕੈਨੇਡਾ, ਆਸਟ੍ਰੇਲੀਆ) ਵਿੱਚ ਵੱਖ-ਵੱਖ ਪ੍ਰਮੁੱਖ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਵਧ ਗਈ ਹੈ।ਇਸ ਵਿਭਾਗ ਦੇ ਕਈ ਵਿਦਿਆਰਥੀ ਬਹੁਤ ਸਾਰੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਸਫਲਤਾ ਪੂਰਵਕ ਨੌਕਰੀਆਂ ਕਰ ਰਹੇ ਹਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply