ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ ‘ਪੋਸ਼ਨ ਅਭਿਆਨ’ ਤਹਿਤ
ਪਹਿਲੀ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਸ਼ਟਰੀ ਪੋਸ਼ਨ ਮਿਸ਼ਨ ਅਧੀਨ ਸਬੰਧਿਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਰਲ ਡਿਵੈਲਪਮੈਂਟ ਵਿਭਾਗ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੋਂ ਅਧਿਕਾਰੀ ਸ਼ਾਮਿਲ ਹੋਏ।ਇਸ ਮੀਟਿੰਗ ਵਿੱਚ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਮੈਡਮ ਪੱਲਵੀ ਚੌਧਰੀ, ਰਜ਼ਤ ਓਬਰਾਏ, ਅਸ਼ੋਕ ਕੁਮਾਰ, ਕ੍ਰਮਵਾਰ ਐਸ.ਡੀ.ਐਮ ਅੰਮ੍ਰਿਤਸਰ 1-2, ਮਜੀਠਾ, ਅਜਨਾਲਾ, ਬਾਬਾ ਬਕਾਲਾ, ਹਰਦੀਪ ਸਿੰਘ ਘਈ ਸਿਵਲ ਸਰਜਨ, ਸਾਰੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।
ਰੀਵਿਊ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਸ੍ਰੀਮਤੀ ਹਰਦੀਪ ਕੌਰ ਨੇ ਰਾਸ਼ਟਰੀ ਪੋਸ਼ਨ ਅਭਿਆਨ ਮਿਸ਼ਨ ਬਾਰੇ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੋਸ਼ਨ ਅਭਿਆਨ ਇੱਕ ਜਨ ਅੰਦੋਲਨ ਹੈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੀ ਭਾਈਵੲਲੀ ਅਹਿਮ ਰੋਲ ਰੱਖਦੀ ਹੈ।ਉਨ੍ਹਾਂ ਕਿਹਾ ਕਿ ਪੋਸ਼ਨ ਅਭਿਆਨ ਅਧੀਨ 0-6 ਸਾਲ ਦੇ ਬੱਚੇ, ਗਰਭਵਤੀ ਔਰਤਾਂ, ਦੁੱਧ ਪਿਲਾਊ ਮਾਵਾਂ ਅਤੇ ਕਿਸ਼ੋਰੀਆਂ ਦੀਆਂ ਪੋਸ਼ਣ ਸਬੰਧੀ ਲੋੜਾਂ ਵੱਲ ਧਿਆਨ ਦੇਣਾ ਹੈ ਤਾਂ ਕਿ ਅਨੀਮੀਆ, ਕੁਪੋਸ਼ਿਤ, ਅਤੇ ਘੱਟ ਭਾਰ ਵਾਲੇ ਬੱਚਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਹਰ ਮਹੀਨੇ ਦੀ 10 ਮਿਤੀ ਨੂੰ ਵੀ.ਐਚ.ਐਸ.ਐਨ.ਡੀ ਦਿਵਸ ਅਤੇ 14 ਅਤੇ 28 ਮਿਤੀ ਨੂੰ ਪੋਸ਼ਣ ਸਬੰਧਿਤ ਸੀ.ਬੀ.ਈ ਗਤੀਵਿਧੀਆਂ ਹਰ ਆਂਗਣਵਾੜੀ ਸੈਂਟਰ ਕਰਵਾਈਆਂ ਯਕੀਨੀ ਬਣਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਵਲੋਂ ਜਿਲ੍ਹੇ ਦੇ ਸਮੂਹ ਉਪਮੰਡਲ ਮੈਜਿਸਟ੍ਰੇਟ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਮੁੱਖ ਅਧਿਕਾਰੀਆਂ ਨੂੰ ਪੋਸ਼ਨ ਅਭਿਆਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਉਨ੍ਹਾਂ ਕਿਹਾ ਕਿ ਏ.ਡੀ.ਸੀ (ਡਿਵੈਲਪਮੈਂਟ) ਅਤੇ ਸਿਵਲ ਸਰਜਨ ਵਲੋਂ ਜ਼ਿਲ੍ਹੇ ਵਿੱਚ ਪੋਸ਼ਨ ਸਬੰਧੀ ਗਤੀਵਿਧੀਆਂ ਨੂੰ ਮੋਨੀਟਰ ਕੀਤਾ ਜਾਵੇਗਾ।ਜਿਲ੍ਹੇ ਵਿੱਚ ਜੋ ਵੀ ਅਧਿਕਾਰੀਆਂ ਜਾਂ ਕਰਮਚਾਰੀ ਜਾਂ ਵਿਅਕਤੀ ਦੀ ਕਾਰਗੁਜਾਰੀ ਵਧੀਆ ਹੋਵੇਗੀ ਜਾਂ ਪੋਸ਼ਨ ਅਭਿਆਨ ਅਧੀਨ ਕੋਈ ਨਵੀਂ ਵਧੀਆ ਪਹਿਲਕਦਮੀ ਕੀਤੀ ਜਾਵੇਗੀ ਤਾਂ ਅਜਿਹੇ ਯਤਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਆਪਣੇ -ਆਪਣੇ ਸਾਧਨਾਂ ਨੂੰ ਇਕੱਠਾ ਕਰਕੇ ਪੋਸ਼ ਅਭਿਆਨ ਅਧੀਨ ਵੱਧ ਤੋਂ ਵੱਧ ਲੋਕਾਂ ਦੇ ਵਿਵਹਾਰ ਵਿੱਚ ਪਰਿਵਰਤਨ ਕਰਨਾ ਹੈ ਤਾਂ ਕਿ ਪੋਸ਼ਨ ਸਬੰਧੀ ਸਵੱਸਥ ਆਦਤਾਂ ਨੂੰ ਵਧਾਵਾ ਦੇਣਾ ਹੈ।
Punjab Post Daily Online Newspaper & Print Media