ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਸਿਵਲ ਹਸਪਤਾਲ ਧੂਰੀ ਤੋਂ ਡਾ. ਆਰ.ਪੀ ਸਿੰਘ, ਡਾ. ਅਮਰਪ੍ਰੀਤ ਸਿੰਘ ਅਤੇ ਡਾ. ਕੁਲਜੀਤ ਕੁਮਾਰ ਧਵਨ ਆਪਣੀ ਟੀਮ ਸਮੇਤ ਪਹੁੰਚੇ।ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ।ਡਾ. ਆਰ.ਪੀ ਸਿੰਘ ਨੇ ਦੱਸਿਆ ਕਿ ਤੰਬਾਕੂ ਇਕ ਜ਼ਹਿਰ ਹੈ, ਜਿਸ ਨਾਲ ਮਨੁੱਖ ਹੌਲੀ-ਹੌਲੀ ਮੌਤ ਦੇ ਮੂੰਹ ਵਿੱਚ ਜਾਂਦਾ ਹੈ ਅਤੇ ਤੰਬਾਕੂ ਕੈਂਸਰ ਦੀ ਬਿਮਾਰੀ ਦਾ ਕਾਰਣ ਵੀ ਬਣਦਾ ਹੈ।
ਸਕੂਲ ਦੇ ਵਿਦਿਆਰਥੀਆਂ ਨੇ ਵੀ ਤੰਬਾਕੂ ਰਹਿਤ ਦਿਵਸ ਨਾਲ ਸਬੰਧਤ ਭਾਸ਼ਣ ਦਿੱਤੇ ਅਤੇ ਡਾਕਟਰਾਂ ਦੀ ਟੀਮ ਵੱਲੋਂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਿਸਜ਼ ਗੁਰਵਿੰਦਰ ਕੌਰ ਅਤੇ ਚੇਅਰਮੈਨ ਹਰਪਾਲ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media