Monday, April 6, 2026

ਸਕੂਲ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਦੇਸ਼ ਭਰ ਤੋਂ ਪੰਜਾਬ ਦੂਜੀ ਥਾਂ ’ਤੇ – ਸਿਖਿਆ ਮੰਤਰੀ

80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਸਾਲ 2018-19 ਦੀਆਂ ਪ੍ਰੀਖਿਆਵਾਂ `ਚ ਦਸਵੀਂ ਅਤੇ ਬਾਰਵੀਂ ਤੇ PUNJ3105201916ਨਤੀਜਿਆਂ ਵਿਚੋਂ 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਅਤੇ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸਨਮਾਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ਼ਮਾ ਰੋਸ਼ਨ ਕਰਕੇ ਕੀਤੀ ਗਈ।ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਹਾਜ਼ਰ ਹੋਏ।ਉਨ੍ਹਾਂ ਨੇ 1500 ਦੇ ਕਰੀਬ ਵਿਦਿਆਰਥੀਆਂ ਅਤੇ 150 ਦੇ ਕਰੀਬ ਅਧਿਆਪਕਾਂ ਨੂੰ ਸਨਮਾਨਿਤ ਕੀਤਾ।
    ਸਮਾਗਮ ਨੂੰ ਸੰਬੋਧਨ ਕਰਦਿਆਂ ਸਿਖਿਆ ਮੰਤਰੀ ਨੇ ਕਿਹਾ ਕਿ ਇਸ ਵਾਰ ਦੇ ਨਤੀਜੇ ਬਹੁਤ ਪ੍ਰਭਾਵਸ਼ਾਲੀ ਆਏ ਹਨ ਅਤੇ ਦੇਸ਼ ਭਰ ਵਿੱਚੋਂ ਪੰਜਾਬ ਰਾਜ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਦੂਜੇ ਨੰਬਰ `ਤੇ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਆਏ ਨਤੀਜਿਆਂ ਨੇੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਈ ਹੈ।ਉਨ੍ਹਾਂ ਦੱਸਿਆ ਕਿ ਕੇਵਲ ਅੰਮ੍ਰਿਤਸਰ ਜਿਲੇ੍ਹ ਵਿੱਚ 4500 ਦੇ ਕਰੀਬ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ ਅਤੇ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੇ ਵੱਡੀ ਪੱਧਰ ’ਤੇ ਦਾਖਲਾ ਲਿਆ ਹੈ।
    PUNJ3105201915 ਸਿਖਿਆ ਮੰਤਰੀ ਨੇ ਕਿਹਾ ਕਿ ਇਸ ਵਾਰ ਅਧਿਆਪਕਾਂ ਨੇ ਮਿਹਨਤ ਕਰਕੇ ਇਤਿਹਾਸਕ ਨਤੀਜੇ ਲਿਆਂਦੇ ਹਨ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਸਿਖਿਆ ਮੰਤਰੀ ਨੇ ਅਧਿਆਪਕਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਡੇ ਅਧਿਆਪਕ ਪ੍ਰਾਈਵੇਟ ਸੰਸਥਾਵਾਂ ਦੇ ਅਧਿਆਪਕਾਂ ਨਾਲੋਂ ਚੰਗੀ ਯੋਗਤਾ ਰੱਖਦੇ ਹਨ ਅਤੇ ਇਸ ਵਾਰ ਨਕਲ `ਤੇ ਵੀ 100 ਫੀਸਦੀ ਕਾਬੂ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਸਕੂਲ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਧਿਆਪਕਾਂ ਦੀ ਮੁਸ਼ਕਲਾ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।
     ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਤੇ ਸਿਖਿਆ ਪ੍ਰਤੀ ਬਹੁਤ ਗੰਭੀਰ ਹੈ ਅਤੇ ਫੰਡਾਂ ਦਾ ਵੱਡਾ ਹਿੱਸਾ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਸਿਖਿਆ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਉਪਰ ਹੈ ਚਾਹੇ ਉਹ ਕੁਰਬਾਨੀਆਂ ਹੋਣ ਜਾਂ ਉਚ ਪੱਧਰ ਦੇ ਆਹੁੱਦਿਆਂ ਤੇ ਪਹੁੰਚਣ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸੋਚ ਹਮੇਸ਼ਾ ਸਾਕਾਰਾਤਮਕ ਰਹੀ ਹੈ ਜੇਕਰ ਅਸੀਂ ਆਪਣੀ ਡਿਊਟੀ ਨੂੰ ਡਿਊਟੀ ਸਮਝ ਕੇ ਕਰੀਏ ਤਾਂ ਅਸੀਂ ਬਹੁਤ ਅੱਗੇ ਵੱਧ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਲਦੀ ਹੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਵੀ ਪੁਰ ਕਰ ਦਿੱਤੀਆਂ ਜਾਣਗੀਆਂ ਅਤੇ 50 ਫੀਸਦੀ ਪ੍ਰਿੰਸੀਪਲ ਸਿੱਧੇ ਤੌਰ `ਤੇ ਭਰਤੀ ਵੀ ਕੀਤੇ ਜਾਣਗੇ ਅਤੇ ਕੋਈ ਵੀ ਅਸਾਮੀ ਖਾਲੀ ਨਹੀਂ ਰਹਿਣ ਦਿੱਤੀ ਜਾਵੇਗੀ।ਅੰਤਰਰਾਸ਼ਟਰੀ ਪੱਧਰ `ਤੇ ਇਨਾਮ ਜਿੱਤਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ ਅਤੇ ਵਾਧੂ ਕਲਾਸਾਂ ਲਗਾ ਕੇ ਪੜਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
     ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਨੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਹੀ ਖੁਸ਼ੀ ਦਾ ਦਿਹਾੜਾ ਹੈ ਕਿ ਅੰਮ੍ਰਿਤਸਰ ਜਿਲੇ੍ਹ ਨੇ ਬਹੁਤ ਵਧੀਆ ਨਤੀਜੇ ਪ੍ਰਾਪਤ ਕੀਤੇ ਹਨ ਅਤੇ ਪੰਜਾਬ ਦੀ ਸਿਖਿਆ ਵਿੱਚ ਇਕ ਨਵਾਂ ਮੋੜ ਆਇਆ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੁਜਗਾਰ ਬਿਊਰੋ ਖੋਲਿਆ ਗਿਆ ਜਿਥੇ ਨੌਜਵਾਨਾਂ ਦੀ ਕੌਂਸਲਿੰਗ ਅਤੇ ਅਗਵਾਈ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਜਿਲ੍ਹਾ ਰੁਜਗਾਰ ਬਿਊਰੋ ਦਫਤਰ ਨਾਲ ਸੰਪਰਕ ਕਰਕੇ ਆਪੋ ਆਪਣੇ ਸਕੂਲਾਂ ਵਿੱਚ ਰੁਜ਼ਗਾਰ ਦੀ ਗਾਇਡਨੈਂਸ ਅਤੇ ਕੌਂਸਲਿੰਗ ਸਬੰਧੀ ਕੈਂਪ ਵੀ ਲਗਾ ਸਕਦੇ ਹਨ ਜਿਥੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਤੋਂ ਬਾਅਦ ਕਿਸ ਤਰ੍ਹਾਂ ਦੀ ਕੋਰਸ ਕੀਤੇ ਜਾਣੇ ਹਨ ਦੀ ਜਾਣਕਾਰੀ ਵੀ ਪ੍ਰਦਾਨ ਕੀਤੀ ਜਾਂਦੀ ਹੈ। ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
     ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਪਿ੍ਰੰਸੀਪਲਾਂ, ਅਧਿਆਪਕਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਇਸ ਵਾਰ ਬਾਰਡਰ ਏਰੀਆ ਦੇ ਨਤੀਜੇ ਵੀ ਸ਼ਾਨਦਾਰ ਆਏ ਹਨ ਅਤੇ ਉਹ ਖਿੱਤੇ ਵਿੱਚ ਨਕਲ ਦਾ ਸਫਾਇਆ ਕਰ ਦਿੱਤਾ ਗਿਆ ਹੈ।ਸਮਰਾ ਨੇ ਕਿਹਾ ਕਿ ਚੰਗੇ ਨਤੀਜੇ ਆਉਣ ਨਾਲ ਅਧਿਆਪਕਾਂ ਦੀ ਜਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿ ਅਗਲੇ ਸਾਲ ਦੇ ਨਤੀਜੇ ਵੀ ਇਸ ਤੋਂ ਬੇਹਤਰ ਆਉਣ।
     ਇਸ ਮੌਕੇ ਜੁਗਰਾਜ ਸਿੰਘ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ, ਰਾਜੇਸ਼ ਸ਼ਰਮਾ ਉਪ ਜਿਲ੍ਹਾ ਸਿਖਿਆ ਅਫਸਰ, ਸ੍ਰੀਮਤੀ ਸੁਦੀਪ ਕੌਰ ਜਿਲ੍ਹਾ ਸਾਇੰਸ ਅਫਸਰ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ ਲੜਕੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਿੰਸੀਪਲ ਤੇ ਅਧਿਆਪਕ ਹਾਜਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply