ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਰਹਿੰਦਿਆਂ ਪੂਰਾ ਕੀਤਾ ਜਾਵੇ ਅਤੇ ਜੋ ਕੰਮ ਸਾਲ
2016-17 ਅਤੇ 2017-18 ਦੇ ਕਰਵਾਏ ਗਏ ਹਨ ਉਨ੍ਹਾਂ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵਿਭਾਗਾਂ ਵੱਲੋਂ ਦਿੱਤੇ ਜਾਣ।ਇਹ ਪ੍ਰਗਟਾਵਾ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਡਿਵੈਲਪਮੈਂਟ ਵਰਕਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਯੋਜਿਤ ਕੀਤੀ ਇਕ ਮੀਟਿੰਗ ਦੋਰਾਨ ਕੀਤਾ।ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਖੁਸ਼ਹਾਲੀ ਦੇ ਰਾਖੇ ਬ੍ਰਿਗੇਡੀਅਰ ਭਰਲਾਦ ਸਿੰਘ ਇੰਚਾਰਜ ਜ਼ਿਲ੍ਹਾ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਮਨਮੋਹਣ ਸਰੰਗਲ ਐਕਸੀਐਨ ਲੋਕ ਨਿਰਮਾਣ ਵਿਭਾਗ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਕਿਹਾ ਕਿ ਕੁਦਰਤੀ ਸਥਾਨਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ ਅਤੇ ਇਨ੍ਹਾਂ ਸਥਾਨਾਂ ਨੂੰ ਸਾਫ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿਮ੍ਹੇਦਾਰੀ ਬਣਦੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਸਨ ਵੱਲੋਂ ਪਿਛਲੇ ਸਮੇਂ ਦੋਰਾਨ ਨਹਿਰ ਦੇ ਨਾਲ ਨਾਲ ਮਲਿਕਪੁਰ ਤੋਂ ਮਾਧੋਪੁਰ ਤੱਕ ਨਹਿਰ ਦੀ ਸਫਾਈ ਕਰਵਾਈ ਗਈ ਸੀ ਅਤੇ ਇਸ ਸਥਾਨ ਨੂੰ ਹੋਰ ਸੁੰਦਰ ਬਣਾਉਣ ਦੇ ਲਈ ਬੂਟੇ ਆਦਿ ਲਗਾਉਣ ਅਤੇ ਰਨਵੇ ਬਣਾਉਣ ਲਈ ਉਪਰਾਲਾ ਕੀਤਾ ਸੀ, ਜੋ ਬਹੁਤ ਜਲਦੀ ਪੂਰਾ ਹੋ ਜਾਵੇਗਾ ਅਤੇ ਆਉਣ ਵਾਲੇ ਕਰੀਬ ਦੋ ਹਫਤਿਆਂ ਦੇ ਅੰਦਰ ਇਹ ਇੱਕ ਵਧੀਆ ਸੈਰਗਾਹ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।ਉਨ੍ਹਾਂ ਵੱਖ-ਵੱਖ ਵਿਭਾਗ ਦੇ ਜਿਲ੍ਹਾ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਪਤ ਕੀਤੀ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵਿਭਾਗਾਂ ਵੱਲੋਂ ਭਲਾਈ ਸਕੀਮਾਂ ਦੇ ਲਈ ਜੋ ਵਿਕਾਸ ਕਾਰਜ ਚਲ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਪੂਰਾ ਕਰ ਕੇ ਉਨ੍ਹਾਂ ਕਾਰਜਾਂ ਦੇ ਵਰਤੋ ਸਰਟੀਫਿਕੇਟ ਜਿਲ੍ਹਾ ਪ੍ਰਸਾਸ਼ਨ ਦਫਤਰ ਵਿਖੇ ਜਮ੍ਹਾ ਕਰਵਾਏ ਜਾਣ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਵੱਖ-ਵੱਖ ਖੇਡਾਂ ਦੇ ਚਾਰ ਕੋਚ ਪਠਾਨਕੋਟ ਵਿੱਚ ਲਗਾਏ ਗਏ ਹਨ ਪਰ ਦੇਖਣ ਵਿੱਚ ਆਇਆ ਹੈ ਕਿ ਮਲਟੀਪਰਪਜ ਖੇਡ ਸਟੇਡੀਅਮ ਪਠਾਨਕੋਟ ਵਿਖੇ ਕੂ ਝ ਲੋਕ ਡਰਾਈਵਿੰਗ ਸਿੱਖਣ ਲਈ ਆਉਂਦੇ ਹਨ ਅਤੇ ਗਰਾਉਂਡ ਵਿੱਚ ਬਣਾਏ ਖੇਡਾਂ ਦੇ ਮੈਦਾਨ ਨੂੰ ਨੁਕਸਾਨ ਪਹੁੰਚਾਉਂਦੇ ਹਨ ਉਨ੍ਹਾਂ ਕਿਹਾ ਕਿ ਇਸ ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੇ ਦੋਰਾਨ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ, ਪੈਡਿੰਗ ਯੂ.ਸੀ./ਐਮ.ਪੀ ਲੈਂਡ ਆਦਿ ਦੀ ਮੀਟਿੰਗ ਵਿੱਚ ਵੱਖ-ਵੱਖ ਮਾਮਲਿਆਂ `ਤੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੋਰਾਨ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਖੁਸ਼ਹਾਲੀ ਦੇ ਰਾਖੇ ਬ੍ਰਿਗੇਡੀਅਰ ਭਰਲਾਦ ਸਿੰਘ ਇੰਚਾਰਜ ਜ਼ਿਲ੍ਹਾ ਪਠਾਨਕੋਟ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਸਰਕਾਰੀ ਵਿਭਾਗਾਂ ਦੀਆਂ ਬਾਹਵਾਂ ਹਨ ਅਤੇ ਵਿਭਾਗੀ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਕਾਰਜਾਂ ਲਈ ਲਈਆਂ ਜਾਣ ਤਾਂ ਜੋ ਜਿਨ੍ਹਾਂ ਵਿਕਾਸ ਕਾਰਜਾਂ ਵਿੱਚ ਦੇਰੀ ਹੁੰਦੀ ਹੈ ਉਹ ਵਿਕਾਸ ਕਾਰਜ ਸਮੇਂ ਰਹਿੰਦਿਆਂ ਹੀ ਪੂਰੇ ਕੀਤੇ ਜਾ ਸਕਣ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media