Tuesday, April 7, 2026

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ PUNJ0106201906ਨਿੱਘੀ ਵਿਦਾਇਗੀ ਦਿੱੱਤੀ ਗਈ।ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਬਾਠ ਨੇ ਸਤਨਾਮ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਇੰਚਾਰਜ ਨਿਰਵੈਲ ਸਿੰਘ, ਸੁਖਬੀਰ ਸਿੰਘ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਕੁਲਵੰਤ ਸਿੰਘ ਸਖੀਰਾ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਐਸ.ਡੀ.ਓ. ਅਤੇ ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply