Tuesday, September 15, 2026

ਜੂਨ 1984 ਦੀ 35ਵੀਂ ਵਰੇਗੰਢ `ਤੇ ਮਾਨਸਾ ਜੱਥਾ ਹੋਵੇਗਾ ਰਵਾਨਾ – ਅਤਲਾ

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਦੱਸਿਆ Atlaਹੈ ਕਿ ਜੂਨ 84 ਦੀ 35ਵੀਂ ਵਰੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਜਾ ਰਹੇ ਘੱਲੂਘਾਰਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ `ਚ ਮਾਨਸਾ ਜਿਲੇ ਵਿਚੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ 5 ਜੂਨ ਨੂੰ ਸੁਨਾਮ ਰੇਲਵੇ ਸਟੇਸ਼ਨ ਤੋਂ ਸ਼ਾਮ 4 ਵਜੇ ਰਵਾਨਾ ਹੋਣਗੀਆਂ।ਅਤਲਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਮਾਗਮ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ `ਤੇ ਪਹੁੰਚ ਰਹੇ ਹਨ।ਉਨ੍ਹਾਂ ਨਾਲ ਜੁਗਿੰਦਰ ਸਿੰਘ ਬੋਹਾ, ਡਾਕਟਰ ਮੱਖਣ ਸਿੰਘ ਅਤਲਾ ਕਲਾਂ, ਕੁਲਵਿੰਦਰ ਸਿੰਘ ਨੀਟੂ, ਅਮਰੀਕ ਸਿੰਘ ਅਲੀਸ਼ੇਰ ਅਤੇ ਲਵਪ੍ਰੀਤ ਸਿੰਘ ਅਕਲੀਆ ਆਦਿ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply