ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਿਵਲ ਹਸਪਤਾਲ ਮਾਨਸਾ ਵਿਖੇ ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਲ ਇੰਡੀਆ
ਤੰਬਾਕੂ ਰੋਕੂ ਦਿਵਸ ਮਨਾਇਆ ਗਿਆ।ਇਸ ਸਮੇ ਹਸਪਤਾਲ ਵਿੱਚ ਮੋਜੂਦ ਮਰੀਜ਼ਾਂ, ਸਟਾਫ ਅਤੇ ਸਨੀਅਰ ਸਿਟੀਜ਼ਨ ਕੌਂਸਲ ਦੇ ਮੈਬਰਾ ਨੇ ਵਾਅਦਾ ਕੀਤਾ ਕਿ ਉਹ ਪੂਰੀ ਜਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥਾਂ ਦਾ ਕਿਸੇ ਵੀ ਰੂਪ ਵਿੱਚ ਇਸਤੇਮਾਲ ਨਹੀ ਕਰਨਗੇ।ਉਨਾਂ ਇਹ ਵੀ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਤੇ ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਵੀ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨਗੇ।ਪਾਲਾ ਰਾਮ ਪਰੋਚਾ, ਸੀਨੀ ਮੀਤ ਪ੍ਰਧਾਨ ਅਤੇ ਡਾਕਟਰ ਸੁਰਿੰਦਰ ਸਿੰਘ ਏ.ਸੀ.ਐਸ ਨੇ ਆਪਣੇ ਸੰਬੋਧਨ ਵਿੱਚ ਤੰਬਾਕੂ ਦੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਇਸ ਮੌਕੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਮਾਸਟਰ ਰੁਲਦੂ ਰਾਮ ਬਾਂਸਲ, ਕੈਸ਼ੀਅਰ ਤੀਰਥ ਸਿੰਘ ਮਿੱਤਲ, ਜਰਨਲ ਸਕੱਤਰ ਬਾਬੂ ਲਾਲ ਸ਼ਰਮਾ ਤੇ ਸਟਾਫ ਨਰਸਾਂ ਆਦਿ ਹਾਜਸਰ ਸਨ।ਚੇਅਰਮੈਨ ਅਸ਼ੋਕ ਗਰਗ ਨੇ ਹਾਜਰੀਨ ਦਾ ਧੰਨਵਾਦ ਕੀਤਾ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media