Sunday, April 19, 2026

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਰਟ ਸਕੂਲ ਕਿਆਮਪੁਰ `ਚ ਸ਼ਬਦ ਗਾਇਣ ਮੁਕਾਬਲੇ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਜਿਲੇ੍ਹ ਦੇ PUNJ0106201916ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਆਮਪੁਰ ਵਿਖੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।
     ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਮੁਕਾਬਲਿਆਂ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਰਹਿਣ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿਖਿਆਵਾਂ ਅੱਜ ਵੀ ਪੂਰੀ ਤਰ੍ਹਾਂ ਸਾਰਥਕ ਹਨ ਅਤੇ ਇਨ੍ਹਾਂ ਸਿਖਿਆਵਾਂ ਤੇ ਚੱਲ ਕੇ ਵਿਅਕਤੀ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਦਾ ਹੈ।
     ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਿਆ।ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਕੁਲਬੀਰ ਕੌਰ ਅੱਠਵੀਂ ਜਮਾਤ ਨੇ ਪਹਿਲਾ, ਲਛਮੀਪ੍ਰੀਤ ਕੌਰ ਗਿਆਰਵੀਂ  ਕਲਾਸ ਨੇ ਦੂਜਾ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀ ਰਮਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  
     ਇਸ ਮੌਕੇ ਸਕੂਲ ਦੇ ਅਧਿਆਪਕਾ ਸ੍ਰੀਮਤੀ ਆਸ਼ਾ ਰਾਣੀ ਪੰਜਾਬੀ ਮਿਸਟ੍ਰੈਸ, ਸ੍ਰੀਮਤੀ ਨੀਤੂ ਰਾਣੀ ਹਿੰਦੀ ਮਿਸਟ੍ਰੈਸ ਅਤੇ ਸੁਖਦੇਵ ਸਿੰਘ ਵੀ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply