ਜੰਡਿਆਲਾ ਗੁਰੂ, 2 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ `ਤੇ ਗੁਰਦੁਆਰਾ ਖੂਹ ਅਰਜਨ ਦੇਵ ਸਾਹਿਬ ਕੋਲ ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ `ਚ ਇਕ ਵਿਅਕਤੀ ਦੀ ਮੋਕੇ `ਤੇ ਮੋਤ ਹੋ ਗਈ ਹੈ। ਪਾ੍ਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਹੈਪੀ ਪੁੱੱਤਰ ਬਲਦੇਵ ਸਿੰਘ ਵਾਸੀ ਪਿੰਡ ਧਾਰ ਸਾਹਿਬ ਰੋਜਾਨਾ ਦੀ ਤਰਾਂ ਆਪਣੇ ਪਲੈਟੀਨਾ ਮੋਟਰਸਾਈਕਲ `ਤੇ ਸਵਾਰ ਹੋ ਕੇ ਪਿੰਡ ਤੋਂ ਜੰਡਿਆਲਾ ਗੁਰੂ ਵੱਲ ਆ ਰਿਹਾ ਸੀ।ਜਦੋ ਉਹ ਗੁਰਦੁਆਰਾ ਖੂਹ ਸਾਹਿਬ ਕੋਲ ਪੁੱਜਾ ਤਾਂ ਅੱਗੋਂ ਆ ਰਹੀ ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਤਾਂ ਉਸ ਦੀ ਮੋਕੇ `ਤੇ ਮੋਤ ਹੋ ਗਈ। ਘਟਨਾ ਸਥਾਨ `ਤੇ ਥਾਣਾ ਜੰਡਿਆਲਾ ਗੁਰੂ ਦੇ ਐਸ.ਆਈ ਸੁੱਖਦੇਵ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਗੱਡੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media