ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਮੇਂ-ਸਮੇਂ `ਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਘੁੱਦੂਵਾਲਾ ਵਿਖੇ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਭੂਸ਼ਣ ਸਿੰਗਲਾ ਨੇ ਬੱਚਿਆਂ ਨੂੰ ਪੋਕਸੋ ਐਕਟ, ਜੁਵੇਨਾਈਲ ਜਸਟਿਸ ਐਕਟ, ਗੁੱਡ ਟੱਚ, ਬੈਡ ਟੱਚ, ਸਿੱਖਿਆ ਦਾ ਅਧਿਕਾਰ, ਬਾਲ ਵਿਆਹ, ਬਾਲ ਮਜ਼ਦੂਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਬੱਚਿਆਂ ਨੂੰ ਹੈਲਪਲਾਈਨ ਨੰਬਰ 1098 ਸਬੰਧੀ ਜਾਣਕਾਰੀ ਦਿੱਤੀ ਤਾਂ ਜੋ ਬੱਚੇ ਜਰੂਰਤ ਪੈਣ `ਤੇ ਸਹਾਇਤਾ ਪ੍ਰਾਪਤ ਕਰ ਸਕਣ।ਇਸ ਮੌਕੇ ਸਕੂਲ ਮੁੱਖੀ ਡਾ. ਸੁਚੇਤ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਬਚਿੱਤਰ ਸਿੰਘ, ਮਨਪ੍ਰੀਤ ਸਿੰਘ, ਸੁਖਦੀਪ ਕੌਰ, ਨਿਧਾਨ ਸਿੰਘ, ਰੁਪਾਲੀ ਠਾਕੁਰ, ਨੀਲਮ ਰਾਣੀ ਅਤੇ ਬਲਜਿੰਦਰ ਕੁਮਾਰ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …