ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬੇ ਦੇ ਧਲੇਵਾਂ ਰੋਡ `ਸਬ ਤਹਿਸੀਲ ਦੇ ਪਿਛਲੇ ਪਾਸੇ ਇਕ ਅੰਗਹੀਣ ਵਿਅਕਤੀ ਵਲੋਂ ਫਾਹਾ
ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਿਕ ਗੁਰਮੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਬੀਰੋਕੇ ਕਲਾਂ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿੰਦਾ ਸੀ।ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਭੀਖੀ ਦੇ ਧਲੇਵਾਂ ਡਰੇਨ `ਤੇ ਦਰਖਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭੀਖੀ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media