ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭੀਖੀ ਪੁਲਿਸ ਵਲੋਂ ਇਕ ਔਰਤ ਨੂੰ ਸਮੈਕ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ
ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਪੈਸ਼ਲ ਬਰਾਂਚ ਦੇ ਹੌਲਦਾਰ ਸੁਖਵਿੰਦਰ ਸਿੰਘ ਤੇ ਸਿਪਾਹੀ ਕਿਰਨਜੀਤ ਕੌਰ ਨੇ ਗਸ਼ਤ ਦੌਰਾਨ ਜੱਸੜਵਾਲ ਸੂਏ ਲਾਗਿਓ ਇਕ ਔਰਤ ਨੂੰ ਸ਼ੱਕ ਦੇ ਅਧਾਰ `ਤੇ ਰੋਕਿਆ ਤਾਂ ਉਸ ਕੋਲੋਂ ਮਿਲੇ ਕਾਲੇ ਲਿਫਾਫੇ ਨੂੰ ਡੀ.ਐਸ.ਪੀ ਕਰਾਇਮ ਰਛਪਾਲ ਸਿੰਘ ਦੀ ਹਾਜ਼ਰੀ ਵਿਚ ਖੋਲ੍ਹਣ `ਤੇ ਉਸ ਵਿਚੋਂ 34 ਗ੍ਰਾਮ ਸਮੈਕ ਅਤੇ 650 ਗੋਲੀਆਂ ਅਲਪਰਾਜੋਲਮ ਅਤੇ 500 ਗੋਲੀਆਂ ਟਰਮਾਡੋਲ ਕੁੱਲ 1150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।ਉਨਾਂ ਕਿਹਾ ਕਿ ਇਸ ਔਰਤ ਦੀ ਪਹਿਚਾਣ ਬੱਬੀ ਪਤਨੀ ਕਾਲਾ ਸਿੰਘ ਵਾਸੀ ਭੀਖੀ ਵਜੋਂ ਹੋਈ ਹੈ।ਮੁਲਜ਼ਮ ਔਰਤ ਖਿਲਾਫ ਐਨ.ਡੀ.ਪੀ.ਐਸ ਐਕਟ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media