ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦਾ 115ਵਾਂ ਜਨਮ ਦਿਨ ਸੰਸਥਾ ਦੀ
ਮਾਨਾਂਵਾਲਾ ਬ੍ਰਾਂਚ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸੰਸਥਾ ਵੱਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀ: ਸੈਕੰ: ਸਕੂਲ , ਭਗਤ ਪੂਰਨ ਸਿੰਘ ਸਕੂਲ ਫਾਰ ਡੈਫ, ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੁਕੇਸ਼ਨ, ਮਾਨਾਂਵਾਲਾ ਦੇ ਵਿਦਿਆਰਥੀਆਂ ਅਤੇ ਸਟਾਫ਼, ਵੱਖ-ਵੱਖ ਬ੍ਰਾਂਚਾਂ ਦੇ ਮੁੱਖੀਆਂ, ਮੁੱਖ ਦਫ਼ਤਰ ਦੇ ਸੇਵਾਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪ੍ਰੋਗਰਾਮ ਦਾ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਜਪੁਜੀ ਸਹਿਬ ਦੇ ਪਾਠ ਤੋਂ ਕੀਤਾ ਗਿਆ।ਉਪਰੰਤ ਬੱਚਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਅਧਿਆਪਕ ਜਤਿੰਦਰ ਸਿੰਘ, ਮਨਜੋਤ ਕੌਰ ਅਤੇ ਗਗਨਦੀਪ ਕੌਰ ਨੇ ਭਗਤ ਪੂਰਨ ਸਿੰਘ ਜੀ ਦੀ ਜੀਵਨੀ ਨੂੰ ਕਵੀਸ਼ਰੀ ਦੇ ਰੂਪ ਵਿੱਚ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਜਦਕਿ ਸਾਰੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਭਗਤ ਪੂਰਨ ਸਿੰਘ ਜੀ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ।ਡਾ: ਇੰਦਰਜੀਤ ਕੌਰ ਸੰਸਥਾ ਦੇ ਮੁੱਖ ਸੇਵਾਦਾਰ ਨੇ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।ਉਨ੍ਹਾਂ ਸਮੂਹ ਸਟਾਫ਼ ਨੂੰ ਭਗਤ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਆ।
ਇਸ ਮੌਕੇ ਟਰੱਸਟੀ ਮੈਂਬਰ ਮੁਖਤਾਰ ਸਿੰਘ ਗੁਰਾਇਆ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ, ਜੈ ਸਿੰਘ, ਆਰ.ਪੀ ਸਿੰਘ, ਡਾ: ਨਿਰਮਲ ਸਿੰਘ, ਤਿਲਕਰਾਜ, ਬਖ਼ਸ਼ੀਸ਼ ਸਿੰਘ, ਯੋਗੇਸ਼ ਸੂਰੀ, ਮਿਸਜ਼ ਹਰਮਿੰਦਰ ਕੌਰ, ਮੈਡਮ ਹਰਤੇਜਪਾਲ ਕੌਰ, ਜੈ ਸਿੰਘ ਤੇ ਸਕੂਲਾਂ ਦੇ ਮੁੱਖੀ ਹਾਜ਼ਰ ਸਨ।ਮੰਚ ਸੰਚਾਲਨ ਜਸਬੀਰ ਸਿੰਘ ਨੇ ਕੀਤਾ।ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media