ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦ
ਸਮਰਾਲਾ, 4 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ `ਚ ਸਿੱਖਿਆ ਦੇ ਖੇਤਰ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਸਰਕਾਰੀ ਹਾਈ
ਸਕੂਲ ਸਿਹਾਲਾ ਦੇ ਮੁਖੀ ਰਮੇਸ਼ ਸਿੰਘ ਦਾ ਸਕੂਲ ਪ੍ਰਤੀ ਦਿੱਤੀਆਂ ਸ਼ਾਨਦਾਰ ਸੇਵਾਵਾਂ ਤੇ ਦਸਵੀਂ ਜਮਾਤ ਦਾ 100 ਨਤੀਜਾ ਫੀਸਦ ਰਹਿਣ ਸਦਕਾ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਮੌਕੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ( ਸੈ.ਸਿੱ) ਲੁਧਿਆਣਾ ਸਵਰਨਜੀਤ ਕੌਰ ਅਤੇ ਸਿੱਖਿਆ ਵਿਭਾਗ ਦੇ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ।ਸਕੂਲ ਮੁਖੀ ਰਮੇਸ਼ ਸਿੰਘ ਨੂੰ ਮਿਲੇ ਇਸ ਸਨਮਾਨ `ਤੇ ਐਸ.ਐਮ.ਸੀ ਦੇ ਚੇਅਰਮੈਨ, ਸਮੂਹ ਸਕੂਲ ਸਟਾਫ, ਪਿੰਡ ਦੀ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਵਧਾਈ ਦਿੱਤੀ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media