Tuesday, April 21, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਲੜੀ ਅਰੰਭ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿਲੋਂ ਦੀ PUNJ0406201907ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ ਦੀ ਅਧਿਆਪਨ ਤਕਨੀਕ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਦੇ ਓਰੀਐਂਟੇਸ਼ਨ ਪ੍ਰੋਗਰਾਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਵਿਦਿਅਕ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਾਉਣ ਦੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ।ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਸਾਰੇ ਅਧਿਆਪਕਾਂ ਲਈ ਇਹ 7 ਦਿਨਾਂ ਕੋਰਸ ਸਾਲ ਵਿੱਚ ਇੱਕ ਵਾਰ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।ਇਸ ਪ੍ਰੋਗਰਾਮ ਵਿੱਚ ਸੀ.ਬੀ.ਐਸ.ਈ ਸਕੂਲਾਂ ਦੇ ਪਿ੍ਰੰਸੀਪਲ ਅਤੇ ਰਿਸੋਰਸ ਪਰਸਨ ਵੀ 10 ਵੱਖ-ਵੱਖ ਨੋਡਲ ਸੈਂਟਰਾਂ ਵਿੱਚ ਟਰੇਨਿੰਗ ਦੇਣਗੇ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਇਹਨਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ਤੇ ਆਪ ਵੱਖ-ਵੱਖ ਸੈਂਟਰਾਂ ਦਾ ਦੌਰਾ ਕਰ ਰਹੇ ਹਨ।
               ਲੜੀ ਦਾ ਪਹਿਲਾਂ ਪ੍ਰੋਗਰਾਮ  ਦੋ ਚਰਨਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਰੰਭ ਕੀਤਾ ਗਿਆ, ਜੋ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਦੀ ਅਗਵਾਈ ਵਿੱਚ ਚੱਲ ਰਿਹਾ ਹੈ।ਇਥੇ ਪ੍ਰਾਇਮਰੀ ਜਮਾਤਾਂ ਦੇ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ, ਧਨੋਆ ਕਲਾਂ, ਚੌਂਕ ਪਰਾਗਦਾਸ, ਨੱਥੂਪੁਰਾ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ 68 ਅਧਿਆਪਕ ਹਿੱਸਾ ਲੈ ਰਹੇ ਹਨ।ਸ਼੍ਰੀਮਤੀ ਵਿਕਟੋਰੀਆ ਵੋਹਰਾ ਅਤੇ ਸ਼੍ਰੀਮਤੀ ਪੁਨੀਤ ਕੌਰ ਪਹਿਲੇ ਦਿਨ ਦੇ ਰਿਸੋਰਸ ਪਰਸਨ ਹਨ।
               ਦੂਜਾ ਪ੍ਰੋਗਰਾਮ ਇਸੇ ਹੀ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਵਿੱਚ ਚੱਲ ਰਿਹਾ ਹੈ।ਸ਼੍ਰੀਮਤੀ ਸੁਨੰਦਿਕਾ ਮਾਨ, ਸ਼੍ਰੀਮਤੀ ਵਰਿੰਦਰ ਉਪਲ ਅਤੇ ਸ਼੍ਰੀਮਤੀ ਦਲਜੀਤ ਕੌਰ ਇਸ ਦੇ ਰਿਸੋਰਸ ਪਰਸਨ ਹਨ।ਇਹਨਾਂ ਵਲੋਂ ਅਧਿਆਪਕਾਂ ਨੂੰ ਬੱਚਿਆਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਤੋਂ ਹੀ ਰੋਚਿਕ ਤਰੀਕੇ ਨਾਲ ਨੈਤਿਕ ਮੁੱਲ ਸਿਖਾਉਣ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ ।
 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply