Monday, July 6, 2026

ਸਿਹਤ ਵਿਭਾਗ ਦੇ ਸੀਨੀਅਰ ਰੇਡੀਓਗ੍ਰਾਫ਼ਰ ਸੇਵਾ ਮੁਕਤ

ਸਮਰਾਲਾ, 4 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਸਿਹਤ ਵਿਭਾਗ ਪੰਜਾਬ ਵਿੱਚ 36 ਸਾਲ ਤੋਂ ਵੱਧ ਲੋਕ ਪੱਖੀ ਸੇਵਾਵਾਂ ਦੇਣ ਉਪਰੰਤ ਸੀਨੀਅਰ ਰੇਡੀਓਗ੍ਰਾਫਰ ਪਰਮਜੀਤ ਕੌਰ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਨੇ ਆਪਣੀ ਸਰਕਾਰੀ ਸਰਵਿਸ ਸਿਵਲ ਹਸਪਤਾਲ ਸਮਰਾਲਾ ਤੋਂ ਸ਼ੁਰੂ ਕੀਤੀ, ਇਸ ਤੋਂ ਬਾਅਦ 27 ਸਾਲ ਮੁੱਢਲਾ ਸਿਹਤ ਕੇਂਦਰ ਮਾਛੀਵਾੜਾ, ਸਿਵਲ ਹਸਪਤਾਲ ਨਵਾਂ ਸ਼ਹਿਰ ਤੋਂ ਇਲਾਵਾ ਸਿਵਲ ਹਸਪਤਾਲ ਖੰਨਾ ਵਿਖੇ ਵੀ ਆਪਣੀਆਂ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਗਏ।ਉਨ੍ਹਾਂ ਦੇ ਨਾਲ ਦੋ ਹੋਰ ਸਿਹਤ ਮੁਲਾਜਮ ਸਟਾਫ ਨਰਸ ਬਲਵਿੰਦਰ ਕੌਰ ਅਤੇ ਸੀਨੀਅਰ ਸਹਾਇਕ ਕਿਰਨ ਬਾਲਾ ਵੀ ਸੇਵਾ ਮੁਕਤ ਹੋਏ ਹਨ। ਇਸ ਸਮੇਂ ਆਯੋਜਿਤ ਸੇਵਾ ਮੁਕਤੀ ਸਮਾਗਮ ਵਿੱਚ ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ, ਹਸਪਤਾਲ ਸਟਾਫ  ਤੋਂ ਇਲਾਵਾ ਪਰਿਵਾਰਾਂ ਦੇ ਰਿਸ਼ਤੇਦਾਰ ਹਾਜਰ ਸਨ।
             ਇਸ ਮੌਕੇ ਹਰਜਿੰਦਰਪਾਲ ਸਿੰਘ ਸਮਰਾਲਾ ਨੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਵਿੱਚ ਕੀਤੀਆਂ ਮਾਨਵਤਾਵਾਦੀ ਸੇਵਾਵਾਂ ਦੀ ਸ਼ਲਾਘਾ ਕੀਤੀ, ਹਾਜ਼ਰ ਸਖਸ਼ੀਅਤਾਂ ਵਿੱਚ ਬ੍ਰਿਜਮੋਹਣ ਸ਼ਰਮਾ ਸਟੇਟ ਮਾਸ ਮੀਡੀਆ ਐਜੂਕੇਸ਼ਨ ਅਫਸਰ ਰਿਟਾ:  ਮੋਹਾਲੀ, ਹਰਬਖਸ਼ ਸਿੰਘ, ਜਗਤ ਰਾਮ ਮਾਸ ਮੀਡੀਆ ਅਫਸਰ ਨਵਾਂ ਸ਼ਹਿਰ, ਐਡਵੋਕੇਟ ਸੁਖਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾਂ ਹਾਜਰ ਸਨ, ਜਿਨ੍ਹਾਂ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply