ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ
ਲਾਰੰਸ ਰੋਡ ਵਿਖੇ ਦੋ ਦਿਨਾਂ ਦੀ `ਸਮਰੱਥਾ ਨਿਰਮਾਣ` ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇਹ ਕਾਰਜਸ਼ਾਲਾ ਵੱਖ-ਵੱਖ ਵਿਸ਼ਿਆਂ ਗਣਿਤ, ਵਿਗਿਆਨ, ਫਾਈਨ ਆਰਟਸ, ਸਰੀਰਿਕ ਵਿਗਿਆਨ, ਯੋਗਾ, ਸੰਗੀਤ/ਨਾਚ, ਕੰਪਿਊਟਰ ਅਤੇ ਈ.ਈ.ਡੀ.ਪੀ (ਅਰਲੀ ਐਜੂਕੇਸ਼ਨ ਡਿਵੈਲਪਮੈਂਟ ਪ੍ਰੋਗਰਾਮ) `ਤੇ ਕਰਵਾਈ ਗਈ।ਕਾਰਜਸ਼ਾਲਾ ਵਿੱਚ ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ 475 ਅਧਿਆਪਕ/ਅਧਿਆਪਕਾਵਾਂ ਨੇ ਭਾਗ ਲਿਆ।ਜਿੰਨਾਂ ਵਿੱਚ ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ ਵੱਖ-ਵੱਖ ਸਕੂਲਾਂ ਜਿਵੇਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ, ਜੀ.ਐਨ.ਡੀ.ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ, ਐਮ.ਕੇ.ਡੀ.ਡੀ.ਏ.ਵੀ ਪਬਲਿਕ ਸਕੂਲ ਅਟਾਰੀ, ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਡੀ.ਏ.ਵੀ ਇੰਟਰਨੈਸ਼ਨਲ ਸਕੂਲ, ਜੇ.ਆਰ.ਐਸ.ਡੀ.ਏ.ਵੀ ਪਬਲਿਕ ਸਕੂਲ ਝਬਾਲ, ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ, ਵਿਸ਼ੇਸ਼ ਵਿਦਿਆਰਥੀਆਂ ਲਈ ਡੀ.ਏ.ਵੀ ਰੈਡ ਕਰਾਸ ਵਿਸ਼ੇਸ਼ ਵਿਦਿਆਰਥੀਆਂ ਲਈ, ਜੇ.ਐਲ.ਐਮ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ, ਐਸ.ਵੀ.ਜੇ.ਸੀ ਡੀ.ਏ.ਵੀ ਪਬਲਿਕ ਸਕੂਲ ਦਸੂਹਾ, ਕੇ.ਆਰ.ਜੇ ਡੀ.ਏ.ਵੀ ਪਬਲਿਕ ਸਕੂਲ ਕਪੂਰਥਲਾ, ਬੀ.ਬੀ.ਐਮ.ਬੀ ਡੀ.ਏ.ਵੀ ਪਬਲਿਕ ਸਕੂਲ ਤਲਵਾੜਾ, ਡੀ.ਏ.ਵੀ ਐਡਵਰਡਗੰਜ ਸੀਨੀਅਰ ਸੈਕੰਡਰੀ ਸਕੂਲ ਮਲੋਟ, ਸੀ.ਐਮ.ਡੀ.ਏ.ਵੀ ਪਬਲਿਕ ਸਕੂਲ ਮੰਡੀ ਡੱਬਵਾਲੀ, ਜੇ.ਐਨ.ਜੇ.ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਅਧਿਆਪਕ/ਅਧਿਆਪਕਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ ਗਿਆਨ ਵੰਡਣਾ, ਅਕਾਦਮਿਕ ਅਤੇ ਪਾਠ ਸਹਾਇਕ ਕਿਰਿਆਵਾਂ ਵਿੱਚ ਨਵੇਂ ਵਿਚਾਰਾਂ ਦੀ ਸਾਂਝ ਪੈਦਾ ਕਰਨਾ ਸੀ ।
ਇਸ ਕਾਰਜਸ਼ਾਲਾ ਦਾ ਉਦਘਾਟਨ ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਨੇ ਕੀਤਾ ਤੇ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਵੀ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ।ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਜਸ਼ਾਲਾਵਾਂ ਕਿੱਤਾਮੁਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਇਹ ਵਿਸ਼ੇ ਅਤੇ ਤਕਨੀਕਾਂ ਨੂੰ ਇਸ ਤੇਜ਼ ਰਫ਼ਤਾਰ ਸਮੇਂ ਅਨੁਸਾਰ ਢਾਲਣ ਵਿੱਚ ਮਦਦਗਾਰ ਹਨ।ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕਾਰਜਸ਼ਾਲਾਵਾਂ ਨਾ ਕੇਵਲ ਸਾਡੇ ਗਿਆਨ ਵਿੱਚ ਵਾਧਾ ਕਰਦੀਆਂ ਹਨ ਸਗੋਂ ਵਿਉਂਤਬੰਦੀ, ਰਚਨਾਤਮਕਤਾ ਅਤੇ ਨਵੀਨਤਾ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਦੀਆਂ ਹਨ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਕਿਹਾ ਕਿ `ਸਿੱਖਦੇ ਰਹਿਣਾ` ਕਦੀ ਨਾ ਖ਼ਤਮ ਹੋਣ ਵਾਲੀ ਪ੍ਰਕਿਰਿਆ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਜਸ਼ਾਲਾਵਾਂ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਦੀਆਂ ਹਨ ਤਾਂਕਿ ਉਹ ਉਨ੍ਹਾਂ ਕੋਲੋਂ ਸਿੱਖਣ ਵਾਲਿਆਂ ਦੀ ਜਗਿਆਸਾ ਨੂੰ ਸ਼ਾਂਤ ਕਰ ਸਕਣ ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਤੇ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਦਾ ਸਕੂਲ ਦੀਆਂ ਅਜਿਹੀਆਂ ਕਿਰਿਆਵਾਂ ਲਈ ਉਤਸ਼ਾਹ ਦੇਣ ਅਤੇ ਅਜਿਹੇ ਮੌਕੇ ਤੇ ਨਿਰੀਖਿਅਕ ਸਮੂਹ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਆਪਣੇ ਤਜ਼ਰਬੇ ਨਾਲ ਅਧਿਆਪਕਾਂ ਦੀ ਅਗਵਾਈ ਕੀਤੀ ਤਾਂ ਕਿ ਉਹ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰ ਸਕਣ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media