ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ
ਸਿਖਿਆਵਾਂ ਅਤੇ ਜੀਵਨੀ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਸਕੂਲਾਂ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।ਇਸੇ ਹੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਮਾਹਣਾ ਸਿੰਘ ਰੋਡ ਵਿਖੇ ਬੱਚਿਆਂ ਵਿੱਚ ਸ਼ਬਦ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।
ਇਸ ਮੌਕੇ ਸਕੂਲ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੀ ਮੁੱਖ ਲੋੜ ਹੈ ਕਿ ਬੱਚਿਆਂ ਅੰਦਰ ਧਾਰਮਿਕ ਭਾਵਨਾ ਨੂੰ ਉਜਾਗਰ ਕੀਤਾ ਜਾਵੇ ਤਾਂ ਜੋ ਉਹ ਆਪਣੇ ਗੁਰੂਆਂ ਦੀ ਬਾਣੀ ਨਾਲ ਜੁੜ ਕੇ ਸੱਚ ਦੇ ਦਰਸਾਏ ਮਾਰਗ ਤੇ ਚੱਲਣ ਅਤੇ ਆਪਣਾ ਜੀਵਨ ਸੁਖਮਈ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਸ਼ਬਦ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।
ਪ੍ਰਿ੍ਰਸੀਪਲ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ 10ਵੀਂ ਕਲਾਸ ਦੀ ਦੀਕਸ਼ਾ, ਦੂਜਾ ਸਥਾਨ ਅੱਠਵੀ ਕਲਾਸ ਦੀ ਸਿਮਰਨ ਅਤੇ ਤੀਜਾ ਸਥਾਨ 7ਵੀ ਕਲਾਸ ਦੀ ਗੁਰਲੀਨ ਨੇ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।
ਇਸੇ ਹੀ ਲੜੀ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗੀਤ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਕਰਵਾਇਆ ਗਿਆ।ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼ਬਦ ਉਚਾਰਨ ਕੀਤੇ ਗਏ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੋਂ ਜਾਣੂ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਬਲੇ ਕਰਵਾਉਣ ਨਾਲ ਬੱਚਿਆਂ ਵਿੱਚ ਧਾਰਮਿਕ ਭਾਵਨਾ ਉਜਾਗਰ ਹੁੰਦੀ ਹੈ ਅਤੇ ਉਹ ਚੰਗੀਆਂ ਗੱਲਾਂ ਸਿੱਖਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਰਸਤੇ `ਤੇ ਚੱਲਦਿਆਂ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ।
ਇਸ ਮੌਕੇ ਮਾਹਣਾ ਸਿੰਘ ਰੋਡ ਸਕੂਲ ਦੇ ਅਧਿਆਪਕ ਮੈਡਮ ਮੋਨਿਕਾ ਸੂਦ, ਮੈਡਮ ਰੀਮਾ ਪ੍ਰਭਾਕਰ, ਮੈਡਮ ਨਵਨੀਤ ਕੌਰ, ਰਿਤਿਕਾ ਜੋਸ਼ੀ ਵੀ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media