ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ
ਕਰਵਾਉਣ ਲਈ ਸੰਗੀਤ ਅਤੇ ਭਾਸ਼ਣ ਮੁਕਾਬਾਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਈਦਗਾਹ ਵਿਖੇ ਬੱਚਿਆਂ ਦੇ ਸ਼ਬਦ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਹਾਈ ਸਕੂਲ ਦੀ ਇੰਚਾਰਜ ਮੈਡਮ ਵਨੀਤਾ ਪੁਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਅਤੇ ਸੰਗੀਤ ਮੁਕਾਬਲਿਆਂ ਲਈ ਵੱਖ-ਵੱਖ ਗਰੁੱਪਾਂ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਸ਼ਬਦਾਂ ਦਾ ਗਾਇਨ ਕੀਤਾ।ਸੰਗੀਤ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਅੱਠਵੀ ਕਲਾਸ ਦੀ ਮਨਪ੍ਰੀਤ ਅਤੇ ਛੇਵੀਂ ਕਲਾਸ ਦੀ ਕਾਜਲ, ਦੂਜੇ ਸਥਾਨ ਤੇ ਮੀਨੂੰ, ਕੰਚਨ, ਰੀਆ ਅਤੇ ਤੀਜਾ ਸਥਾਨ ਤੇ ਤਮੰਨਾ ਨੇ ਹਾਸਲ ਕੀਤਾ।
ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੈਮਗੰਜ ਵਿਖੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅਤੇ ਵਿਸ਼ਵ ਵਾਤਾਰਵਣ ਦਿਵਸ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਸਕੂਲ ਪ੍ਰਿੰਸੀਪਲ ਰਣਬੀਰ ਸਿੰਘ ਔਲਖ ਨੇ ਦੱਸਿਆ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ `ਤੇ ਚੱਲੀਏ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਪਾਣੀ, ਹਵਾ ਅਤੇ ਪੌਦਿਆਂ ਦੀ ਸਾਂਭ ਸੰਭਾਲ ਕਰਨ ਦਾ ਸੱਦਾ ਦਿੱਤਾ ਸੀ।ਸਾਨੂੰ ਉਨ੍ਹਾਂ ਦੀਆਂ ਸਿਖਿਆਵਾਂ ਤੇ ਚੱਲਦੇ ਹੋਏ ਆਪਣੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਸਕੂਲ ਦੇ ਅਧਿਆਪਕ ਬਲਬੀਰ ਸਿੰਘ, ਸੁਖਦੇਵ ਸਿੰਘ, ਅਮਨ ਭਾਰਦਵਾਜ, ਗੁਰਦਿਆਲ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media