Tuesday, September 29, 2026

ਕੌਮੀ ਇਕਜੁੱਟਤਾ ਨਾਲ ਹੀ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਸੰਭਵ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ PUNJ0606201902ਕਰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ ਹੈ ਅਤੇ ਸਾਨੂੰ ਕੌਮ ਦੀ ਚੜ੍ਹਦੀ ਕਲਾ ਲਈ ਪੁਰਾਤਨ ਪੰਥਕ ਰਵਾਇਤਾਂ ਦੀ ਮਜ਼ਬੂਤੀ ਲਈ ਪਹਿਰਾ ਦੇਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਸਾਰੇ ਮਸਲੇ ਰਲ-ਮਿਲ ਕੇ ਹੀ ਹੱਲ ਕੀਤੇ ਜਾ ਸਕਦੇ ਹਨ।ਉਨ੍ਹਾਂ ਪੰਜਾਬ ਦੀ ਨੌਜੁਆਨੀ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸੰਜੀਦਾ ਮਾਮਲੇ ’ਤੇ ਕੌਮ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।ਉਨ੍ਹਾਂ ਆਖਿਆ ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁੱਦਿਆਂ ’ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ।ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਚੰਗੀ ਵਿਦਿਆ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਆਖਿਆ ਕਿ ਜੇਕਰ ਸਾਡੀ ਨੌਜੁਆਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply