Tuesday, September 29, 2026

ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਸੀ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਹਮਲਾ – ਲੌਂਗੋਵਾਲ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ Gobind-Singh-Longowal-300x283ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।ਇਹ ਅਤਿ ਭਾਵੁਕ ਅਤੇ ਸੰਵੇਦਨਸ਼ੀਲ ਦਿਹਾੜਾ ਹੈ, ਜਿਸ ਨੂੰ ਮਨਾਉਣ ਲਈ ਸਮੁੱਚੀ ਕੌਮ ਨੂੰ ਇਕਜੁਟਤਾ ਦਿਖਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਉਤੇਜਨਾ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਨਾਲ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਭਾਈ ਲੌਂਗੋਵਾਲ ਨੇ ਸ਼ਹੀਦੀ ਸਮਾਗਮ ਦੌਰਾਨ ਹਾਜ਼ਰੀ ਭਰਨ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply