Wednesday, September 30, 2026

ਜੂਨ ’84 ਦੇ ਹਮਲੇ ਦੌਰਾਨ ਲੁੱਟਿਆ ਸਾਹਿਤਕ ਖ਼ਜ਼ਾਨਾ ਵਾਪਸ ਹੋਵੇ – ਡਾ. ਰੂਪ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ Dr. Roop Sਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰ ਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ।ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ ਗਏ ਇਸ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਾਹਿਤਕ ਖ਼ਜ਼ਾਨੇ ਸਬੰਧੀ ਵੀ ਪੜਤਾਲ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੂਨ 1984 ਦੇ ਹਮਲੇ ਦੌਰਾਨ ਲਾਇਬ੍ਰੇਰੀ ਦਾ ਬੇਸ਼ਕੀਮਤੀ ਸਮਾਨ ਉਠਾ ਲਿਆ ਗਿਆ ਸੀ, ਜੋ ਅਜੇ ਤੱਕ ਬਾਰ-ਬਾਰ ਅਪੀਲਾਂ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ।ਸਿੱਖਾਂ ਦੇ ਇਸ ਅਨਮੋਲ ਖ਼ਜ਼ਾਨੇ ਨੂੰ ਵਾਪਸ ਕਰਨ ਲਈ ਭਾਰਤ ਸਰਕਾਰ ਨੂੰ ਠੋਸ ਕਦਮ ਉਠਾਉਣੇ ਚਾਹੀਦੇ ਹਨ।
 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply