Monday, May 25, 2026

ਕੈਪਟਨ ਅਮਰਿੰਦਰ ਸਿੰਘ ਵਲੋਂ ਚਾਰ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ `ਚ ਫੇਰਬਦਲ

ਬ੍ਰਹਮ ਮੋਹਿੰਦਰਾ ਨੂੰ ਸਥਾਨਕ ਸਰਕਾਰਾਂ, ਸਿੱਧੂ ਨੂੰ ਬਿਜਲੀ ਅਤੇ ਸਰਕਾਰੀਆ ਨੂੰ ਮਕਾਨ ਤੇ ਸ਼ਹਿਰੀ ਵਿਭਾਗ
ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁੱਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ PUNJ0606201908ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁੱਝ ਅਹਿਮ ਮੰਤਰੀਆਂ ਦੇ ਵਿਭਾਗਾਂ ਵਿਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਗਈਆਂ ਹਨ।
           ਚਾਰ ਮੰਤਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ ਹੈ।ਇਸ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਫੇਰਬਦਲ ਨਾਲ ਸਰਕਾਰੀ ਪ੍ਰਣਾਲੀ ਅਤੇ ਪ੍ਰਕਿਰਿਆ ਨੂੰ ਦਰੁੱਸਤ ਕਰਨ ਵਿੱਚ ਮਦਦ ਮਿਲੇਗੀ ਅਤੇ ਵੱਖ-ਵੱਖ ਵਿਭਾਗਾਂ `ਚ ਪਾਰਦਰਸ਼ਿਤਾ ਅਤੇ ਕੁਸ਼ਲਤਾ ਲਿਆਂਦੀ ਜਾ ਸਕੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਨੇ ਤਕਰੀਬਨ ਆਪਣਾ ਅੱਧਾ ਸਮਾਂ ਪੂਰਾ ਕਰ ਲਿਆ ਹੈ ਅਤੇ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਦੇ ਨਾਲ ਪ੍ਰਮੁੱਖ ਵਿਭਾਗਾਂ ਦੇ ਕੰਮਕਾਜ ਨੂੰ ਚਲਾਉਣ ਲਈ ਉਨ੍ਹਾਂ ਦੀ ਟੀਮ ਵਿਚ ਨਵੀਂ ਉਰਜਾ ਅਤੇ ਤਾਜਾਪਨ ਆਵੇਗਾ।
            PUNJ0606201909ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਆਪਣੇ ਮੰਤਰੀਆਂ ਦੇ ਵਿਭਾਗਾਂ ਵਿਚ ਤਬਦੀਲੀ ਦੇ ਸੰਕੇਤ ਦੇ ਦਿੱਤੇ ਸਨ। ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਆਪਣੇ ਸੀਨੀਅਰ ਸਾਥੀ ਬ੍ਰਹਮ ਮਹਿੰਦਰਾ ਨੂੰ ਦਿੱਤਾ ਹੈ ਜਿਨ੍ਹਾਂ ਕੋਲ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ।ਬ੍ਰਹਮ ਮਹਿੰਦਰਾ ਦਾ ਇਹ ਵਿਭਾਗ ਹੁਣ ਬਲਬੀਰ ਸਿੰਘ ਸਿੱਧੂ ਨੂੰ ਦਿੱਤਾ ਗਿਆ ਹੈ।
            ਸਥਾਨਕ ਸਰਕਾਰ ਵਿਭਾਗ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ ਸੀ ਜਿਨ੍ਹਾਂ ਨੂੰ ਹੁਣ ਬਿਜਲੀ ਅਤੇ ਨਵੀਂ ਤੇ ਨਵਿਆਉਣ ਯੋਗ ਉਰਜਾ ਸ੍ਰੋਤ ਵਿਭਾਗ ਦਿੱਤਾ ਗਿਆ ਹੈ।ਉਨ੍ਹਾਂ ਦਾ ਪਹਿਲਾ ਸੈਰ-ਸਪਾਟਾ ਅਤੇ ਸੱਭਿਆਚਰ ਵਿਭਾਗ ਹੁਣ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਕੋਲ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਰੋਜ਼ਗਾਰ ਉਤਪਤੀ ਵਿਭਾਗ ਬਣੇ ਰਹਿਣਗੇ ਜਦਕਿ ਸਾਇੰਸ ਅਤੇ ਤਕਨਾਲੌਜੀ ਵਿਭਾਗ ਮੁੱਖ ਮੰਤਰੀ ਨੇ ਆਪਣੇ ਕੋਲ ਰੱਖ ਲਏ ਹਨ।
            ਬਲਬੀਰ ਸਿੰਘ ਸਿੱਧੂ ਦਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਤ੍ਰਿਪਤ ਸਿੰਘ ਬਾਜਵਾ ਨੂੰ ਉੱਚ ਸਿੱਖਿਆ ਦੇ ਨਾਲ ਦਿੱਤਾ ਗਿਆ ਹੈ।ਬਾਜਵਾ ਕੋਲ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੀ ਰਹਿਣਗੇ।ਬਾਜਵਾ ਨੂੰ ਉੱਚ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਇਸ ਕਰਕੇ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਇਨ੍ਹਾਂ ਸੈਕਟਰਾਂ ਨੂੰ ਜ਼ਿਆਦਾ ਪ੍ਰਾਥਮਿਕਤਾ ਦੇਣਾ ਚਾਹੁੰਦੀ ਹੈ।
               ਹਾਲਾਂਕਿ ਬਾਜਵਾ ਤੋਂ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਲੈ ਲਿਆ ਹੈ ਜੋ ਕਿ ਸੁਖਵਿੰਦਰ ਸਿੰਘ ਸਰਕਾਰੀਆ ਨੂੰ ਦਿੱਤਾ ਗਿਆ ਹੈ।ਉਸ ਦਾ ਮਾਲ ਵਿਭਾਗ ਗੁਰਪ੍ਰੀਤ ਸਿੰਘ ਕਾਂਗੜ ਨੂੰ ਦੇ ਦਿੱਤਾ ਹੈ ਜੋ ਕਿ ਮੁੜ ਵਸੇਬਾ ਤੇ ਆਫਤਾਂ ਪ੍ਰਬੰਧਨ ਨੂੰ ਵੀ ਦੇਖਦੇ ਰਹਿਣਗੇ।
             ਮਨਪ੍ਰੀਤ ਸਿੰਘ ਬਾਦਲ ਲਗਾਤਾਰ ਵਿੱਤ, ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਨੂੰ ਦੇਖਦੇ ਰਹਿਣਗੇ, ਪਰ ਮੁੱਖ ਮੰਤਰੀ ਨੇ ਗਵਰਨੈਂਸ ਸੁਧਾਰ ਨੂੰ ਆਪਣੇ ਕੋਲ ਲੈ ਲਿਆ ਹੈ।ਸਕੂਲ ਸਿੱਖਿਆ ਵਿਭਾਗ ਓਮ ਪ੍ਰਕਾਸ਼ ਸੋਨੀ ਤੋਂ ਲੈ ਕੇ ਵਿਜੇ ਇੰਦਰ ਸਿੰਗਲਾ ਨੂੰ ਦਿੱਤਾ ਗਿਆ ਹੈ ਜੋ ਜਨ ਸਿਹਤ ਵਿਭਾਗ ਨੂੰ ਵੀ ਦੇਖਣਗੇ। ਸੂਚਨਾ ਤੇ ਤਕਨੋਲੌਜੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਹੈ।ਸੋਨੀ ਹੁਣ ਮੈਡੀਕਲ ਸਿੱਖਿਆ ਤੇ ਖੋਜ, ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰਾਸੈਸਿੰਗ ਵਿਭਾਗਾਂ ਨੂੰ ਦੇਖਣਗੇ।
                 ਖੇਡਾਂ ਅਤੇ ਯੁਵਾ ਮਾਮਲਿਆਂ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਹੁਣ ਐਨ.ਆਰ.ਆਈ ਮਾਮਲਿਆਂ ਦਾ ਚਾਰਜ ਵੀ ਦਿੱਤਾ ਗਿਆ ਹੈ ਜੋ ਕਿ ਪਹਿਲਾਂ ਮੁੱਖ ਮੰਤਰੀ ਕੋਲ ਸੀ। ਅਰੁਣਾ ਚੌਧਰੀ ਤੋਂ ਟਰਾਂਸਪੋਰਟ ਵਿਭਾਗ ਲੈ ਕੇ ਰਜਿਆ ਸੁਲਤਾਨਾ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਕੋਲ ਜਲ ਸਪਲਾਈ ਵੀ ਰਹਿਗਾ ਪਰ ਉਨ੍ਹਾਂ ਨੂੰ ਉਚ ਸਿੱਖਿਆ ਤੋਂ ਮੁਕਤ ਕਰ ਦਿੱਤਾ ਗਿਆ ਹੈ।ਅਰੁਣਾ ਚੌਧਰੀ ਨੂੰ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ।
       ਸਾਧੂ ਸਿੰਘ ਧਰਮਸੋਤ ਦੇ ਜੰਗਲਾਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਐਸ.ਸੀ/ਬੀ.ਸੀ ਭਲਾਈ, ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਕਾਰਿਤਾ, ਜ਼ੇਲ , ਸੁੰਦਰ ਸ਼ਾਮ ਅਰੋੜਾ ਦੇ ਉਦਯੋਗ ਤੇ ਕਾਮਰਸ ਅਤੇ ਭਾਰਤ ਭੂਸ਼ਣ ਆਸ਼ੂ ਦੇ ਖੁਰਾਕ ਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਦੇ ਵਿਭਾਗਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ।
 

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …

Leave a Reply