Thursday, September 24, 2026

ਮੰਤਰੀ ਮੰਡਲ ਵਲੋਂ ਨਿੱਜੀ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਤੇ ਹੋਰ ਮਾਮਲਿਆਂ ਸਬੰਧੀ ਤਿੰਨ ਮੈਂਬਰੀ ਕਮੇਟੀ ਕਾਇਮ

ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ PUNJ0606201918ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
                   ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ `ਤੇ ਅਧਾਰਿਤ ਹੈ।ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।
                   ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply