ਸਮਰਾਲਾ, 7 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਦੇਖ-ਰੇਖ
ਹੇਠ ਚੱਲ ਰਹੇ ਸੱਤਵੇਂ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਅੱਜ ਸਕੂਲ ਦੇ ਬੱਚਿਆਂ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ ਨੰਬਰਦਾਰ, ਜੀ.ਓ.ਜੀ ਕੁਲਵਿੰਦਰ ਸਿੰਘ ਅਤੇ ਮੈਡਮ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਪੌਦੇ ਲਗਾਏ ਗਏ।ਨੰਬਰਦਾਰ ਜਗੀਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰ੍ਹਾਂ ਵਾਤਾਵਰਨ ਵਿੱਚ ਤਪਸ਼ ਵੱਧ ਰਹੀ ਹੈ ਅਤੇ ਆਲਾ ਦੁਆਲਾ ਪਲੀਤ ਹੋ ਰਿਹਾ ਹੈ, ਇਹ ਸਾਰਾ ਕੁੱਝ ਮਨੁੱਖੀ ਜੀਵਨ ਲਈ ਬਹੁਤ ਘਾਤਕ ਹੈ।ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੇ ਕੁੱਝ ਸਾਲਾਂ ਦੌਰਾਨ ਬਹੁਤ ਸਾਰੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ, ਜਿਹੜੀਆਂ ਕਿ ਅਸੀਂ ਕੁਦਰਤ ਨਾਲ ਛੇੜਛਾੜ ਕਰਕੇ ਖੁਦ ਸਹੇੜ ਰਹੇ ਹਾਂ।ਇਸ ਲਈ ਅੱਜ ਸਾਨੂੰ ਆਪਣੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਸਕੂਲ ਅਤੇ ਆਲੇ ਦੁਆਲੇ ਫਲਦਾਰ, ਛਾਂਦਾਰ ਪੌਦੇ ਲਗਾਏ ਗਏ ਅਤੇ ਬੱਚਿਆਂ ਨੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਵੀ ਪ੍ਰਣ ਕੀਤਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media