Monday, March 9, 2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ PUNJ0706201910ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ।ਅਰਦਾਸ ਬੇਨਤੀ ਕਰਨ ਉਪਰੰਤ ਸਕੂਲ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਨਾਲ ਹੀ ਕੜਾਹ ਪ੍ਰਸ਼ਾਦਿ ਅਤੇ ਛੋਲਿਆਂ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਸਾਰੇ ਸਕੂਲ ਦੇ ਬੱਚਿਆਂ, ਸਟਾਫ ਅਤੇ ਸਮੂਹ ਡਰਾਈਵਰ ਸਟਾਫ ਨੇ ਵਧ ਚੜ੍ਹ ਕੇ ਹਿੱਸਾ ਪਾਇਆ।ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਡਾ. ਮੰਗਲ ਸਿੰਘ ਕਿਸ਼ਨਪੂਰੀ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ `ਤੇ ਚਾਨਣਾ ਪਾਇਆ ਅਤੇ ਬੱਚਿਆਂ ਨੁੰ ਗੁਰੂ ਸਹਿਬਾਨ ਦੀ ਬਾਣੀ ਨਾਲ ਜੁੜਨ ਲਈ।ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਪੁਰਬ ਜਰੂਰ ਮਨਾਉਣੇ ਚਾਹੀਦੇ ਹਨ।ਇਸ ਸਮੇਂ ਵਾਇਸ ਪਿ੍ਰੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ,  ਕੋ-ਆਡੀਨੇਟਰ ਨਰਿੰਦਰਪਾਲ ਕੌਰ, ਬਲਬੀਰ ਸਿੰਘ (ਸਰਪੰਚ), ਪ੍ਰਲਾਦ ਸਿੰਘ, ਮਨਦੀਪ ਕੌਰ, ਸਮੂਹ ਸਟਾਫ ਅਤੇ ਡਰਾਈਵਰ ਸਟਾਫ ਵੀ ਹਾਜਰ ਸਨ ।   

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply