Tuesday, March 10, 2026

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਨੇ ਸ਼ਰਧਾਲੂਆਂ ਨੂੰ ਕਰਵਾਈ ਧਾਰਮਿਕ ਯਾਤਰਾ

PPNJ0806201907ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਚੀਮਾ ਮੰਡੀ ਵੱਲੋਂ ਕਸਬੇ ਦੇ ਸ਼ਰਧਾਲੂਆਂ ਨੂੰ ਦੂਸਰੀ ਵਾਰ ਧਾਰਮਿਕ ਯਾਤਰਾ ਕਰਵਾਈ ਗਈ।ਸ਼੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਨੂੰ ਰਵਾਨਾ ਕਰਦਿਆਂ ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਸੰਸਥਾ ਵਲੋਂ ਪ੍ਰਾਚੀਨ ਸ਼੍ਰੀ ਹਨੂੰਮਾਨ ਮੰਦਰ (ਬਰਨੇ ਵਾਲਾ) ਵਿਖੇ ਝੰਡਾ ਚੜ੍ਹਾਉਣ ਦੀ ਸੇਵੀ ਕੀਤੀ ਜਾਵੇਗੀ, ਉਥੇ ਹੀ ਸ਼ਰਧਾਲੂਆਂ ਨੂੰ ਮੰਦਰ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਇਸ ਮੌਕੇ ਤਰਲੋਚਨ ਗੋਇਲ ਚੀਮਾ, ਬੀਰਬਲ ਦਾਸ ਬਾਂਸਲ, ਜਤਿੰਦਰ ਹੈਪੀ, ਸੁਰਿੰਦਰ ਛਿੰਦੀ ਬਡਬਰ ਵਾਲੇ, ਮੁਕੇਸ਼ ਕੁਮਾਰ, ਅਸ਼ਵਨੀ ਗੋਇਲ, ਗਗਨਦੀਪ ਬਾਂਸਲ, ਰਕੇਸ਼ ਗੋਇਲ, ਲੀਲਾ ਰਾਮ, ਧਰਮਪਾਲ ਸ਼ਰਮਾ, ਸ਼੍ਰੀ ਦੁਰਗਾ ਸ਼ਕਤੀ ਰਾਮ ਲੀਲਾ ਕਲੱਬ ਦੇ ਪ੍ਰਧਾਨ ਗੋਰਾ ਲਾਲ ਕਣਕਵਾਲੀਆ, ਵਿਜੈ ਕੁਮਾਰ, ਸੰਜੀਵ ਕੁਮਾਰ ਜਿੰਦਲ, ਜੋਤੀ ਮਹਿਲਾ ਮੰਡਲ ਦੀ ਪ੍ਰਧਾਨ ਕਿ੍ਰਸਨਾ ਜਿੰਦਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਰਧਾਲੂ ਹਾਜਰ ਸਨ।
ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼੍ਰੀ ਬਲਰਾਮ ਕਿ੍ਰਸ਼ਨ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਕੌਂਸਲਰ ਬਲਵੀਰ ਭੰਮ, ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਸੁਰਿੰਦਰ ਕਾਂਸਲ ਆਰੇ ਵਾਲੇ, ਸ਼੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਦੇ ਪ੍ਰਧਾਨ ਰਜਿੰਦਰ ਕੁਮਾਰ ਲੀਲੂ, ਲੱਭੂ ਰਾਮ ਜਿੰਦਲ ਨੇ ਕਿਹਾ ਕਿ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਸੰਸਥਾ ਨਿਰੰਤਰ ਯਤਨਸ਼ੀਲ ਹੈ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply