Thursday, April 30, 2026

ਵਿਜੈ ਇੰਦਰ ਸਿੰਗਲਾ ਨੇ ਬੱਚੇ ਦੇ ਪਰਿਵਾਰ ਨੂੰ ਹੌਂਸਲਾ ਤੇ ਬਚਾਅ ਟੀਮਾਂ ਨੂੰ ਦਿੱਤੀ ਹੱਲਾਸ਼ੇਰੀ

ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ PUNJ0906201902ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ’ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ।ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਂਸਲਾ ਰੱਖਣ ਦੀ ਅਪੀਲ ਕੀਤੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਬੱਚੇ ਦੇ ਬਿਹਤਰੀਨ ਇਲਾਜ ਲਈ ਕੋਈ ਵੀ ਕਦਮ ਪੁੱਟਣ ’ਚ ਢਿੱਲ ਨਹੀਂ ਵਰਤੀ ਜਾਵੇਗੀ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬੱਚੇ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ ਅਤੇ ਇਲਾਜ ਲਈ ਜੋ ਵੀ ਲੋੜ ਪਈ ਉਹ ਪੂਰੀ ਕੀਤੀ ਜਾਵੇਗੀ।
    ਜ਼ਿਕਰਯੋਗ ਹੈ ਕਿ ਫ਼ਤਹਿਵੀਰ ਸਿੰਘ ਬੀਤੀ 6 ਜੂਨ ਨੂੰ ਘਰ ਦੇ ਬਾਹਰਵਾਰ ਬਣੇ ਖੇਤ ’ਚ ਖੇਡਦਿਆਂ ਹੋਇਆਂ ਪੁਰਾਣੇ ਬੋਰਵੈਲ ਵਿੱਚ ਡਿੱਗ ਗਿਆ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਯੋਜਨਾਬੱਧ ਉਪਰਾਲੇ ਆਰੰਭ ਕਰ ਦਿੱਤੇ ਪਰ ਬੋਰਵੈਲ ਦੀ ਡੂੰਘਾਈ ਕਾਫ਼ੀ ਜ਼ਿਆਦਾ ਹੋਣ ਕਾਰਨ ਬਠਿੰਡਾ ਤੋਂ ਐਨ.ਡੀ.ਆਰ.ਐਫ਼ ਟੀਮ ਨੂੰ ਬੁਲਾਇਆ ਗਿਆ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਨਿਗਰਾਨੀ ਹੇਠ ਬਚਾਅ ਕਾਰਜ ਲਗਾਤਾਰ ਜਾਰੀ ਹਨ ਅਤੇ ਪਿੰਡ ਵਾਸੀਆਂ ਸਮੇਤ ਵੱਡੀ ਗਿਣਤੀ ਸੰਸਥਾਵਾਂ ਵੀ ਇਸ ਕਾਰਜ ਲਈ ਵਧ ਚੜ੍ਹ ਕੇ ਸਹਿਯੋਗ ਦੇ ਰਹੀਆਂ ਹਨ।
    ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਡੀ.ਆਰ.ਐਫ਼ ਲਈ ਵੀ ਭਾਵੇਂ ਇਹ ਚੁਣੌਤੀ ਭਰਿਆ ਕਾਰਜ ਹੈ, ਪਰ ਟੀਮ ਦੇ ਮੈਂਬਰ ਪੂਰੀ ਤਰ੍ਹਾਂ ਨਿਪੁੰਨ ਹਨ ਅਤੇ ਮੌਕੇ ’ਤੇ ਤਜਰਬੇਕਾਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਵੀ ਮੈਡੀਕਲ ਪੱਧਰ ’ਤੇ ਹਰ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪੁਟਾਈ ਦਾ ਕੰਮ ਹੱਥਾਂ ਨਾਲ ਚੱਲ ਰਿਹਾ ਹੈ ਅਤੇ ਹਰ ਹੱਥ ਪਰਮਾਤਮਾ ਅੱਗੇ ਬੱਚੇ ਦੀ ਸਲਾਮਤੀ ਦੀ ਦੁਆ ਕਰ ਰਿਹਾ ਹੈ।
 ਇਸ ਮੌਕੇ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ਼੍ਰੀਮਤੀ ਦਾਮਨ ਥਿੰਦ ਬਾਜਵਾ, ਸਕੱਤਰ ਪੀ.ਪੀ.ਸੀ.ਸੀ ਹਰਮਨ ਬਾਜਵਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਐਸ.ਡੀ.ਐਮ ਸ਼੍ਰੀਮਤੀ ਮਨਜੀਤ ਕੌਰ, ਤਹਿਸੀਲਦਾਰ ਗੁਰਲੀਨ ਕੌਰ ਸਮੇਤ ਕਈ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply