ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਜਾਰੀ
ਬਿਆਨ `ਚ ਦੱਸਿਆ ਕਿ ਪਾਵਰਕਾਮ (ਬਿਜਲੀ ਬੋਰਡ) ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਖਰੜ ਵਲੋਂ ਬਦਲਾ ਲਉ ਭਾਵਨਾ ਨਾਲ “ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਬਿਨਾਂ ਕੋਈ ਨੋਟਿਸ ਦੇ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ, ਜਿਸ ਦੀ ਉਨਾਂ ਦੀ ਜੱਥੇਬੰਦੀ ਜੋਰਦਾਰ ਨਿਖੇਧੀ ਕਰਦੀ ਹੈ ਅਤੇ ਮੈਨੇਜਮੈਂਟ ਦੀਆਂ ਮਜ਼ਦੂਰ ਮੁਲਾਜ਼ਮਾਂ ਵਿਰੋਧੀ ਨੀਤੀਆਂ ਕਾਰਨ ਅਤੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਤੋਂ ਜਬਰੀ ਵੱਧ ਕੰਮ ਲੈਣ ਕਾਰਨ ਸੈਂਕੜੇ ਮਜ਼ਦੂਰ ਬਿਜਲੀ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਚਲੇ ਗਏ ਅਤੇ ਵੱਡੀ ਗਿਣਤੀ ਵਿਚ ਮਜ਼ਦੂਰ ਨਕਾਰਾ ਹੋ ਗਏ ਹਨ।ਇਹਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਉਣ ਲਈ ਮੈਨੇਜਮੈਂਟ ਤੇ ਸਰਕਾਰ ਵਿਰੁੱਧ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਅਗਵਾਈ ਵਿੱਚ ਜਥੇਬੰਦੀ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਸੇ ਕਾਰਨ ਹੀ ਬਲਿਹਾਰ ਸਿੰਘ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ।ਉਨ੍ਹਾਂ ਨੂੰ ਦੁਬਾਰਾ ਤੋਂ ਨੌਕਰੀ `ਤੇ ਬਹਾਲ ਕਰਵਾਉਣ ਲਈ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਇਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਆਉਣ ਵਾਲੇ ਦਿਨਾਂ ਹੋਣ ਵਾਲੇ ਸੰਘਰਸ਼ ਦੌਰਾਨ ਇਸ ਜਥੇਬੰਦੀ ਦਾ ਪੂਰਨ ਤੌਰ `ਤੇ ਸਹਿਯੋਗ ਕਰੇਗੀ ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media