Saturday, October 10, 2026

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਖ਼ਜ਼ਾਨੇ ਦੀ ਚੋਰੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ 13 ਜੂਨ ਨੂੰ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪੀਤ ਸਿੰਘ) – ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ Dr. Roop Singh 1ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ 13 ਜੂਨ ਨੂੰ ਮੁੱਖ ਦਫ਼ਤਰ ਵਿਖੇ ਇਕੱਤਰਤਾ ਹੋਵੇਗੀ, ਜਿਸ ਵਿਚ ਸਬੰਧਤ ਮੌਜੂਦਾ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੱਥ ਪੜਚੋਲਣ ਲਈ ਇਹ ਇਕੱਤਰਤਾ ਬੁਲਾਈ ਗਈ ਹੈ।
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply