Saturday, April 25, 2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ

ਅੰਮ੍ਰਿਤਸਰ/ ਪਾਉਂਟਾ ਸਾਹਿਬ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬਤ ਦਾ 02ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।
             PUNJ0906201908ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਡਾ. ਐਸ.ਪੀ ਸਿੰਘ  ਓਬਰਾਏ ਮਾਨਵ ਭਲਾਈ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਟਰੱਸਟ ਵੱਲੋਂ ਭੇਟ ਕੀਤੀ ਗਈ ਐਂਬੂਲੈਂਸ ਲੋੜਵੰਦਾਂ ਦੀ ਸਹੂਲਤਾਂ ਲਈ ਸਹਾਈ ਹੋਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਡਾ. ਓਬਰਾਏ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
          ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਅਹੁੱਦੇਦਾਰਾਂ ਤੋਂ ਇਲਾਵਾ ਮੈਨੇਜਰ ਜਗੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਅਤੇ ਹੋਰ ਮੌਜੂਦ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply