ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਚੌਪਰ ਦਾ ਇੰਤਜ਼ਾਮ ਕੀਤਾ ਗਿਆ ਕਿਸੇ ਵੀ
ਮਾੜੇ ਹਾਲਤਾਂ ਨਾਲ ਨਜਿੱਠਣ ਅਤੇ ਫ਼ਤਿਹਵੀਰ ਨੂੰ ਬੋਰ ਵਿੱਚੋਂ ਕੱਢ ਕੇ ਡਾਕਟਰੀ ਸਹਾਇਤਾ ਦੁਆਉਣ ਲਈ ਕਿਸੇ ਵੱਡੇ ਹਸਪਤਾਲ ਤੱਕ ਜਲਦੀ ਪਹੁੰਚਾਉਣ ਲਈ ਚੌਪਰ ਦਾ ਇੰਤਜ਼ਾਮ ਸਰਕਾਰ ਅਤੇ ਪ੍ਰਸ਼ਾਸਨ ਕੀਤਾ ਗਿਆ ਸੀ।ਤਾਂ ਕਿ ਫ਼ਤਿਹਵੀਰ ਨੂੰ ਜਲਦੀ ਤੋਂ ਜਲਦੀ ਵਧੀਆ ਡਾਕਟਰੀ ਦੇਖ-ਰੇਖ ਵਿਚ ਰੱਖਿਆ ਜਾ ਸਕੇ।ਹਾਲਾਂਕਿ ਮੁੱਢਲੀ ਡਾਕਟਰੀ ਸਹਾਇਤਾ ਲਈ ਘਟਨਾ ਵਾਲੀ ਥਾਂ ਤੇ ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ।ਪਰ ਫ਼ਤਿਹਵੀਰ ਨੂੰ ਬਾਹਰ ਕੱਢਣ ਵਿੱਚ ਬਹੁਤ ਜ਼ਿਆਦਾ ਸਮਾਂ ਲੱਗਦਾ ਦੇਖ ਕੇ ਚੌਪਰ ਦਾ ਇੰਤਜ਼ਾਮ ਸਰਕਾਰ ਵੱਲੋਂ ਕੀਤਾ ਗਿਆ ਸੀ।ਜਿਸ ਵਿੱਚ ਫ਼ਤਿਹਵੀਰ ਨੂੰ ਪੀ.ਜੀ.ਆਈ ਚੰਡੀਗੜ੍ਹ ਵਿੱਚ ਲੈ ਕੇ ਜਾਣ ਦਾ ਇੰਤਜ਼ਾਮ ਕੀਤਾ ਗਿਆ ਸੀ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media