ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਵਿਭਾਗ
ਵਲੋਂ `ਪੰਜਾਬ ਤੰਦਰੁਸਤ ਮਿਸ਼ਨ` ਤਹਿਤ ਸੂਬੇ ਭਰ ਵਿਚ ਜੰਗੀ ਪੱਧਰ `ਤੇ ਚੱਲ ਰਹੀ ਛੱਪੜਾਂ ਦੀ ਸਫਾਈ ਮੁਹਿੰਮ ਅਧੀਨ ਹੁਣ ਤੱਕ ਤਕਰੀਬਨ 6000 ਛੱਪੜਾਂ ਵਿਚੋਂ ਗੰਦਾ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ ਕਾਰਜ ਮੁਕੰਮਲ ਹੋਣ ਦੇ ਨੇੜੇ ਪਹੁੰਚ ਗਿਆ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬੇ ਦੇ ਬਾਕੀ ਰਹਿੰਦੇ ਛੱਪੜਾਂ ਦੀ ਸਫ਼ਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ਦੇ ਤਕਰੀਬਨ 15,000 ਛੱਪੜਾਂ ਨੂੰ ਖਾਲੀ ਕਰ ਕੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਫ ਕਰਨ ਦਾ ਮਿਥਿਆ ਗਿਆ ਟੀਚਾ ਇਸ ਮਹੀਨੇ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਹਨਾਂ ਦੱਸਿਆ ਕਿ 1000 ਦੇ ਕਰੀਬ ਪਿੰਡਾਂ ਵਿਚ ਛੱਪੜਾਂ ਵਿਚੋਂ ਗਾਰ ਕੱਢਣ ਦੇ ਸ਼ੁਰੂ ਕੀਤੇ ਗਿਆ ਕੰਮ ਵੀ ਲਗਭਗ 50 ਫੀਸਦੀ ਤੱਕ ਮੁਕੰਮਲ ਹੋ ਚੁੱਕਾ ਹੈ।
ਪੰਚਾਇਤ ਮੰਤਰੀ ਬਾਜਵਾ ਨੇ ਛੱਪੜਾਂ ਦੀ ਸਫਾਈ ਦੇ ਕੰਮ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜਿੱਥੇ ਪੰਜਾਬ ਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਹੋਵੇਗੀ ਉਥੇ ਪਿੰਡਾਂ ਦੇ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਵਿਚ ਵੀ ਇਹ ਕਦਮ ਕਾਰਗਾਰ ਸਾਬਤ ਹੋਵੇਗਾ। ਉਨਾਂ ਨਾਲ ਹੀ ਕਿਹਾ ਕਿ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਵੀ ਇਹ ਕਾਰਜ ਕਾਫੀ ਸਹਾਈ ਸਾਬਤ ਹੋਵੇਗਾ।
ਪੰਚਾਇਤ ਮੰਤਰੀ ਨੇ ਕਿਹਾ ਕਿ ਛੱਪੜਾਂ ਦੀ ਸਫਾਈ ਮੁਹਿੰਮ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਫਸਰਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਪੰਜਾਬ ਤੁੰਦਰੁਸਤ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਦੀ ਸਿੱਧੀ ਨਿਗਾਰਨੀ ਹੇਠ ਚੱਲ ਰਹੀ ਹੈ, ਜੋ ਰੋਜ਼ਾਨਾ ਹਰ ਪਿੰਡ ਵਿਚ ਚੱਲ ਰਹੇ ਕੰਮ ਦੀ ਪ੍ਰਗਤੀ ਰਿਪੋਰਟ ਦਾ ਖੁਦ ਜਾਇਜਾ ਲੈਂਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media