Tuesday, November 24, 2026

ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ Gobind-Singh-Longowal-300x283ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦੱਸਣਯੋਗ ਹੈ ਕਿ ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਲੌਂਗੋਵਾਲ ਨੇ ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨੌਜੁਆਨ ਪੁੱਤਰ ਦਾ ਵਿਛੋੜਾ ਬੇਹੱਦ ਦੁਖਦਾਈ ਹੁੰਦਾ ਹੈ, ਪਰੰਤੂ ਕਰਤਾ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਕਾਇਮਪੁਰ ਨਾਲ ਉਨ੍ਹਾਂ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply