ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪ੍ਰਗਟਾਇਆ
ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੇਸਰੀ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ
ਮਨਸਾ ਰਾਮ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਨਸਾ ਰਾਮ 65 ਵਰਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ `ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਰਦਿਆਂ ਅਕਾਲ ਪੁਰਖ ਅੱਗੇ ਇਨਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮਨਸਾ ਰਾਮ ਦੇ ਅਕਾਲ ਚਲਾਣੇ `ਤੇ ਅਫਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media