Monday, June 15, 2026

ਵਿੱਤ ਵਿਭਾਗ ਵਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜ਼ਲ-Punjab Govtਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਵਿੱਤ ਵਿਭਾਗ ਵਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
             ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ ਵਿਭਾਗਾਂ ਵਲੋਂ ਆਉਣ ਵਾਲੇ ਦੋ ਤੋਂ ਢਾਈ ਸਾਲਾਂ ਦੌਰਾਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸੂਚੀ ਵੀ ਤਿਮਾਹੀਵਾਰ ਨਹੀਂ ਭੇਜੀ ਜਾ ਰਹੀ ਅਤੇ ਨਾ ਹੀ ਅਜਿਹੇ ਪੈਨਸ਼ਨ ਕੇਸ ਮਹਾਂਲੇਖਾਕਾਰ ਪੰਜਾਬ ਨੂੰ ਮਨਜ਼ੂਰੀ ਵਾਸਤੇ ਭੇਜੇ ਜਾ ਰਹੇ ਹਨ, ਜਿਸ ਕਾਰਨ ਮਹਾਂਲੇਖਾਕਾਰ ਵਲੋਂ ਅਧੂਰੇ ਅਤੇ ਤਰੁੱਟੀਪੂਰਨ ਕੇਸ ਵਾਪਸ ਭੇਜ ਦਿੱਤੇ ਜਾਂਦੇ ਹਨ।ਅਜਿਹੇ ਹਾਲਾਤ ਕਾਰਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸੇਵਾਮੁਕਤੀ ਲਾਭ ਲੈਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਹਨ।
             ਬੁਲਾਰੇ ਨੇ ਦੱਸਿਆ ਕਿ ਅਜਿਹੇ ਢਿੱਲੜ ਵਿਹਾਰ ਕਾਰਨ ਕੇਸਾਂ ਦੇ ਨਿਪਟਾਰੇ ਵਿੱਚ ਦੇਰੀ ਨਾਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਪ੍ਰੇਸ਼ਾਨੀ ਤੋਂ ਇਲਾਵਾ ਵਿੱਤੀ ਨੁਕਸਾਨ ਵੀ ਹੁੰਦਾ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਹਿੱਤੂ ਨੀਤੀਆਂ ਤਹਿਤ ਵਿੱਤ ਵਿਭਾਗ ਵਲੋਂ ਇਹ ਫੈਸਲਾ ਕੀਤਾ ਗਿਆ ਹੈ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply