Tuesday, November 24, 2026

ਅੱਖਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਲਾਗ ਦਾ ਰੋਗ ਟਰਕੌਮਾ – ਡਾ. ਨੈਨਾ ਸਲਾਥੀਆ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਤੇ ਐਨ.ਪੀ.ਸੀ.ਬੀ ਐਡ ਵੀ.ਆਈ ਪ੍ਰੋਗਰਾਮ ਅਧੀਨ ਟਰਕੌਮਾ ਦੀ ਮੀਟਿੰਗ ਦਫਤਰ PUNJ1206201906ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸ਼ਰ ਹਾਜ਼ਰ ਹੋਏ।ਮੀਟਿੰਗ ਵਿੱਚ ਸਿਵਲ ਸਰਜ਼ਨ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਟਰਕੌਮਾ ਐਲੀਮੀਨੇਸ਼ਨ ਨੂੰ ਜੜ ਤੋਂ ਖਤਮ ਕਰਨ ਲਈ ਸਰਕਾਰ ਵੱਲੋਂ ਇੱਕ ਮੁਹਿਮ ਚਲਾਈ ਗਈ ਹੈ।ਜਿਸ ਦੁਆਰਾ ਜਿਲ੍ਹੇ ਦੀਆਂ ਸਾਰੀਆਂ ਏ.ਐਮ.ਐਨ.ਨੂੰ ਇਸ ਬਾਰੇ ਘਰ-ਘਰ ਜਾ ਕੇ ਸਰਵੇ ਕਰਨ ਲਈ ਕਿਹਾ ਗਿਆ ਹੈ।ਅੱਖਾਂ ਦੇ ਮਾਹਿਰ ਡਾ. ਰਮੇਸ਼ ਡੋਗਰਾ ਨੇ ਦੱਸਿਆ ਕਿ ਟਰਕੌਮਾ ਇੱਕ ਲਾਗ ਦਾ ਰੋਗ ਹੈ ਅਤੇ ਇਹ ਅੱਖਾਂ ਦੀਆਂ ਪਲਕਾਂ ਤੋਂ ਅਸਰ ਕਰਦਾ ਹੈ।ਇਸ ਰੋਗ ਕਰਕੇ ਪਲਕ ਅੰਦਰ ਵੱਲ ਮੁੜ ਜਾਂਦੀ ਹੈ ਅਤੇ ਪਲਕਾਂ ਦੇ ਵਾਲ ਪੁਤਲੀ ਤੇ ਰਗੜ ਲਗਾਉਂਦੇ ਹਨ ਅਤੇ ਅੱਖਾਂ ਨੂੰ ਨੁਕਸਾਨ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਟਰਕੌਮਾ ਰੋਗ ਨਾਲ ਗ੍ਰਸਤ ਵਿਅਕਤੀ ਜਦੋਂ ਆਪਣੀਆਂ ਪਲਕਾਂ ਝਪਕਦਾ ਹੈ ਤਾਂ ਉਸ ਵਿੱਚ ਦਰਦ ਮਹਿਸੂਸ ਕਰਦਾ ਹੈ।ਅੱਖਾਂ ਲਾਲ ਰਹਿੰਦੀਆਂ ਹਨ ਤੇ ਉਨ੍ਹਾਂ ਵਿੱਚੋਂ ਲਗਾਤਾਰ ਪਾਣੀ ਆਉਂਦਾ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਪਲਕਾਂ ਦੇ ਜੋ ਵਾਲ ਅੱਖਾਂ ਵਿੱਚ ਚੁੰਭ ਰਹੇ ਹੁੰਦੇ ਹਨ ਉਨ੍ਹਾਂ ਨੂੰ ਚਿਮਟੀ ਨਾਲ ਹਟਾਉਣ `ਤੇ ਮਰੀਜ਼ ਨੂੰ ਰਾਹਤ ਮਿਲਦੀ ਹੈ ਅਤੇ ਜੇਕਰ ਮਰੀਜ਼ ਨੂੰ ਜਿਆਦਾ ਤਕਲੀਫ ਹੋਵੇ ਤਾਂ ਆਪਰੇਸ਼ਨ ਵੀ ਕਰਨਾ ਪੈਂਦਾ ਹੈ। 

 

 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply