ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ਵਿੱਚ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨ ਕਿਸਾਨਾਂ ਦੇ ਗਠਿਤ ਕੀਤੇ ਦਾ
ਪਠਾਨਕੋਟ ਕਿਸਾਨ ਉਤਪਾਦਕ ਸੰਗਠਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਲੋਨੀ ਵਿੱਚ ਹੋਈ।ਜਿਸ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਅਤੇ ਦਵਿੰਦਰ ਕੁਮਾਰ ਡੇਅਰੀ ਇੰਸਪੈਕਟਰ ਵਿਸ਼ੇਸ਼ ਤੌਰ `ਤੇ ਪਹੁੰਚੇੇ, ਜਦਕਿ ਗੌਰਵ ਕੁਮਾਰ ਪ੍ਰਧਾਨ ਦਾ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਗਠਨ, ਸਾਕਸ਼ੀ ਖੇਤੀ ਉਪ ਨਿਰੀਖਕ, ਧਰਮਿੰਦਰ ਸਿੰਘ ਸਕੱਤਰ, ਰਿਤੂ ਸਿੰਘ ਵਿੱਤ ਸਕੱਤਰ, ਸੰਜੇ ਸਿੰਘ, ਰਾਜੇਸ਼ ਕੁਮਾਰ, ਸਤਵਿੰਦਰ ਸਿੰਘ ਸਮਾਜ ਸੇਵਕ ਤੇ ਮੈਂਬਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਨੇ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉੱਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਹ ਸਬਸਿਡੀ ਵਿਭਾਗ ਵਲੋਂ ਸਿਫਾਰਸ਼ ਹਾਈਬ੍ਰਿਡ ਕਿਸਮਾਂ `ਤੇ ਹੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨ ਕਿਸੇ ਵੀ ਨਿੱਜੀ ਮੱਕੀ ਦੇ ਬੀਜ਼ ਦੇ ਵਿਕ੍ਰੇਤਾ ਤੋਂ ਬੀਜ ਖਰੀਦ ਉਪਰੰਤ ਬਿੱਲ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਸਬਸਿਡੀ ਦੀ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਰਕਬੇ ਵਿੱਚ ਬੀਜੀ ਮੱਕੀ ਦੇ ਬੀਜ `ਤੇ ਸਬਸਿਡੀ ਦਿੱਤੀ ਜਾਵੇਗੀ।ਪ੍ਰਧਾਨ ਗੌਰਵ ਕੁਮਾਰ ਨੇ ਕਿਹਾ ਕਿ ਸੰਗਠਨ ਦੇ ਮੈਂਬਰਾਂ ਵਲੋਂ ਜੈਵਿਕ ਤਰੀਕੇ ਵਰਤਦਿਆਂ ਗਰਮੀ ਰੁੱਤ ਦੇ ਮਾਂਹ ਅਤੇ ਮੂੰਗੀ ਪੈਦਾ ਕੀਤੀ ਗਈ ਹੈ ਜਿਸ ਨੂੰ ਖਪਤਕਾਰਾਂ ਨੂੰ ਸਿੱਧਿਆਂ ਵੇਚਿਆ ਜਾਵੇਗਾ।ਉਨਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੰਗਠਨ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਖੇਤੀ ਜਿਨਸਾਂ, ਸਬਜੀਆਂ, ਫਲ ਸਿੱਧਿਆਂ ਵੇਚਣ ਲਈ ਇੱਕ ਬੂਥ ਅਲਾਟ ਕੀਤਾ ਜਾਵੇ ਤਾਂ ਜੋ ਖੇਤੀ ਜਿਨਸਾਂ ਵੇਚਣ ਸਮੇਂ ਆੜਤੀਆ ਵਲੋਂ ਕੀਤੇ ਜਾਂਦੇ ਸ਼ੋਸਣ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media