Monday, May 25, 2026

ਵਿਜੀਲੈਂਸ ਵਲੋਂ ਕਰ ਇੰਸਪੈਕਟਰ 25000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗਡ਼੍ਹ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਭਾਗ ਦੇ ਦਫਤਰ ਕੋਟਕਪੁਰਾ (ਫਰੀਦਕੋਟ) ਵਿਖੇ ਤਾਇਨਾਤ ਕਰ ਇੰਸਪੈਕਟਰ Bribeਜਸਪਾਲ ਹਾਂਡਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆਂ ਕਿ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਅੰਕੁਰ ਵਾਸੀ ਢਿੱਲੋਂ ਕਲੋਨੀ ਫਰੀਦਕੋਟ ਦੀ ਸ਼ਿਕਾਇਤ `ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਹੱਥੀਂ ਕਾਬੂ ਕੀਤਾ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹ ਸਕਰੈਪ ਦਾ ਡੀਲਰ ਹੈ ਅਤੇ ਕਰ ਇੰਸਪੈਕਟਰ ਜਸਪਾਲ ਹਾਂਡਾ ਨੇ ਉਸ ਦੀ ਫਰਮ ਖਿਲਾਫ਼ ਟੈਕਸ ਚੋਰੀ ਕਰਨ ਅਤੇ ਜੁਰਮਾਨਾ ਲਾਉਣ ਦਾ ਕੇਸ ਨਾ ਬਣਾਉਣ ਦੇ ਇਵਜ਼ ਵਿੱਚ ਉਸ ਤੋਂ 50000 ਰੁਪਏ ਦੀ ਰਿਸ਼ਵਤ ਮੰਗੀ ਸੀ, ਪਰ ਸੌਦਾ 25000 ਰੁਪਏ ਵਿੱਚ ਤੈਅ ਹੋਇਆ ਹੈ।
        ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ `ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
 

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …

Leave a Reply