ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ
ਦਾ ਇਕ ਵਫ਼ਦ ਸਹਾਇਕ ਲੇਬਰ ਕਮਿਸ਼ਨਰ ਮੈਡਮ ਮੋਨਾ ਪੁਰੀ ਨੂੰ ਕਿਰਤ ਭਵਨ ਮੁਹਾਲੀ ਵਿਖੇ ਮਿਲਿਆ।ਜਿਸ ਵਿੱਚ ਸੂਬੇ ਦੇ ਆਗੂ ਸ਼ੇਰ ਸਿੰਘ ਲੌਂਗੋਵਾਲ, ਪ੍ਰਦੀਪ ਕੁਮਾਰ ਚੀਮਾ, ਹੈਪੀ ਸਿੰਘ ਤਲਵੰਡੀ ਅਤੇ ਰਵੀ ਦੱਤ ਸ਼ਰਮਾ ਵਲੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਚ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ।ਦੂਜੇ ਪਾਸੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਉਚ ਅਧਿਕਾਰੀ ਮੁੱਖ ਕਾਰਜਕਾਰੀ ਇੰਜੀਨੀਅਰ ਵੀ.ਕੇ ਗਰਗ ਹਾਜ਼ਰ ਹੋਏ।ਜਥੇਬੰਦੀ ਦੇ ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੇ ਪੰਜਾਬ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ ਦੀਆਂ ਵੱਖ ਵੱਖ ਸਕੀਮਾਂ `ਤੇ ਕੰਮ ਕਰਦੇ ਕਿਰਤੀਆਂ ਦੀ ਵਿਭਾਗ ਦੀ ਮਿਲੀ ਭੁਗਤ ਕਾਰਨ ਠੇਕੇਦਾਰਾਂ ਵੱਲੋਂ ਵੱਡੇ ਪੱਧਰ ਤੇ ਲੁੱਟ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਕਿਸੇ ਵੀ ਵਰਕਰ ਨੂੰ ਕਿਰਤ ਕਾਨੂੰਨਾਂ ਮੁਤਾਬਿਕ ਉਸ ਦੀ ਬਣਦੀ ਉਜਰਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਲ ਬਠਿੰਡਾ ਅਤੇ ਫਿਰੋਜ਼ਪੁਰ ਦੇ ਵਰਕਰਾਂ ਨੂੰ ਪੂਰੀ ਤਨਖਾਹ ਨਹੀਂ ਦਿੱਤੀ ਜਾ ਰਹੀ। ਪੂਰੇ ਪੰਜਾਬ ਅੰਦਰ ਵਿਭਾਗ ਵਲੋਂ ਰੱਖੇ ਗਏ ਫਰਜ਼ੀ ਠੇਕੇਦਾਰਾਂ ਦੀ ਤਰਫੋਂ ਕਿਰਤੀਆਂ ਦਾ ਬਣਦਾ ਈ.ਪੀ.ਐਫ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ। ਕਿਰਤੀਆਂ ਤੇ ਬਣਦੀ ਈ.ਐਸ.ਆਈ.ਸਕੀਮ ਲਾਗੂ ਨਹੀਂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਿਹੜੇ ਵਰਕਰਾਂ ਵਲੋਂ ਜਥੇਬੰਦੀ ਦੀ ਮੈਂਬਰਸ਼ਿਪ ਲਈ ਗਈ ਹੈ ਉਨ੍ਹਾਂ ਨੂੰ ਸਬੰਧਤ ਡਵੀਜ਼ਨਾਂ ਦੇ ਅਧਿਕਾਰੀਆਂ ਵਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ।ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਵਰਕਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੇ ਖ਼ਿਲਾਫ਼ ਧਰਨੇ ਮੁਜ਼ਾਹਰੇ ਕੀਤੇ ਜਾਣਗੇ। ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਉਕਤ ਅਧਿਕਾਰੀਆਂ ਦੀ ਹੋਵੇਗੀ।
ਵਿਭਾਗ ਵਲੋਂ ਭੇਜੇ ਗਏ ਮੁੱਖ ਕਾਰਜਕਾਰੀ ਇੰਜੀਨੀਅਰ ਵੀ.ਕੇ ਗਰਗ ਨੇ ਵਿਸ਼ਵਾਸ ਦਿਵਾਇਆ ਕਿ ਜੋ ਵੀ ਠੇਕੇਦਾਰੀ ਸਿਸਟਮ ਅਧੀਨ ਰੱਖੇ ਵਰਕਰਾਂ ਦੀਆਂ ਮੰਗਾਂ ਹਨ।ਇਹ ਮੰਗਾਂ ਬਿਲਕੁੱਲ ਜਾਇਜ਼ ਹਨ ।ਇਨ੍ਹਾਂ ਨੂੰ ਪੂਰੇ ਪੰਜਾਬ ਅੰਦਰ ਸਰਕਲ ਵਾਈਜ਼ ਜਲਦੀ ਅਮਲ ਵਿੱਚ ਲਿਆ ਕੇ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਿਹੜੀਆਂ ਸਬ-ਡਵੀਜ਼ਨਾਂ ਵਿਚ ਜੇ.ਈ, ਜਾਂ ਐਸ.ਡੀ,ਓਜ਼ ਵਲੋਂ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਪ੍ਰਤੀ ਲਈ ਢਿੱਲ ਵਰਤੀ ਗਈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੇ ਅੰਤ ਵਿਚ ਲੇਬਰ ਕਮਿਸ਼ਨਰ ਵਲੋਂ ਮੁੱਖ ਕਾਰਜਕਾਰੀ ਇੰਜੀਨੀਅਰ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਇਨ੍ਹਾਂ ਕਿਰਤੀਆਂ ਦਾ ਸਰਕਾਰ ਵਲੋਂ ਪੰਜ ਲੱਖ ਦਾ ਸਿਹਤ ਬੀਮਾ ਵੀ ਹੋਣਾ ਜਰੂਰੀ ਹੈ।ਜਿਸ ਦੀ ਫ਼ੀਸ ਸਿਰਫ਼ 71 ਰੁਪਏ ਮਿਥੀ ਗਈ ਹੈ।ਜੋ ਆਪ ਵਲੋਂ ਨਹੀਂ ਕਰਵਾਇਆ ਗਿਆ ਤਾਂ ਜੋ ਵੀ ਇਨ੍ਹਾਂ ਪੂਰੇ ਪੰਜਾਬ ਦੇ ਵਰਕਰਾਂ ਦੀ ਸਿਹਤ ਬੀਮੇ ਦੀ ਫ਼ੀਸ ਬਣੇਗੀ ਉਹ ਫ਼ੀਸ ਉਹ ਆਪਣੇ ਕੋਲੋਂ ਨਿੱਜੀ ਤੌਰ `ਤੇ ਭਰਨਗੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media