ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਫੀਲਡ ਆਉਟਰੀਟ ਬਿਉਰੋ
ਜਲੰਧਰ ਅਤੇ ਅੰਮ੍ਰਿਤਸਰ ਵਲੋਂ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅਮਨਦੀਪ ਨਰਸਿੰਗ ਕਾਲਜ ਜੇਠੂਵਾਲ ਵਿਖੇ ਯੋਗਾ ਦਿਵਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਡਾ. ਆਤਮਜੀਤ ਸਿੰਘ ਬਸਰਾ ਆਯੁਰਵੈਦਿਕ ਅਧਿਕਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਡਾ. ਬਸਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਵਿੱਚ ਯੋਗ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਗ ਦੁਆਰਾ ਹੀ ਅਸੀਂ ਆਪਣੇ ਜੀਵਨ ਨੂੰ ਨਿਰੋਗ ਰੱਖ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੇ ਜੀਵਨ ਵਿੱਚ ਯੋਗ ਨੂੰ ਅਪਣਾ ਕੇ ਅਸੀਂ ਕਈ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ।ਨੋਡਲ ਅਧਿਕਾਰੀ ਕਵਿਸ਼ ਦੱਤ ਨੇ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਯੋਗ ਕੈਂਪ ਲਗਾਏ ਜਾ ਰਹੇ ਹਨ।ਜਿਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਯੋਗ ਨਾਲ ਜੋੜਨਾ ਹੈ।
ਆਯੁਰਵੈਦਿਕ ਵਿਭਾਗ ਵਲੋਂ ਡਾ. ਵਿਵੇਕ ਸ਼ੋਰੀ, ਡਾ. ਰਣਧੀਰ, ਡਾ. ਸੰਦੀਪ ਕੌਰ, ਡਾ. ਨੂਪਮਾ ਅਰੋੜਾ ਨੇ ਹਾਜ਼ਰ ਲੋਕਾਂ ਨੂੰ ਯੋਗ ਕਰਵਾਇਆ ਅਤੇ ਯੋਗ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਇਸ ਮੌਕੇ ਫੀਲਡ ਆਉਟਰੀਟ ਬਿਉਰੋ ਅੰਮ੍ਰਿਤਸਰ ਦੇ ਅਧਿਕਾਰੀ ਦੀਪਕ ਦਾਹੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਅਤੇ ਅਖੀਰ ਵਿੱਚ ਮੁੱਖ ਮਹਿਮਾਨ ਡਾ. ਆਤਮਜੀਤ ਸਿੰਘ ਬਸਰਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media