Wednesday, March 25, 2026

16 ਤੋਂ 18 ਜੂਨ ਤੱਕ ਸਪੈਸ਼ਲ ਚਲਾਇਆ ਜਾਵੇਗਾ ਪਲਸ ਪੋਲਿਓ ਮਾਈਗ੍ਰੇਟਰੀ ਰਾਊਂਡ-ਸਹਾਇਕ ਕਮਿਸ਼ਨਰ

127083 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਬੂੰਦਾਂ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਅੱਜ ਮੈਡਮ ਅਲਕਾ ਕਾਲੀਆ ਸਹਾਇਕ PUNJ1406201912ਕਮਿਸ਼ਨਰ ਜਨਰਲ ਦੀ ਅਗਵਾਈ ਹੇਠ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਮੇਸ਼ਪਾਲ ਸਿੰਘ, ਡਾ. ਵਿਨੋਦ ਕੁੰਡਲ, ਡਾ. ਭਾਰਤੀ ਧਵਨ, ਡਾ. ਪ੍ਰਭਦੀਪ ਕੌਰ ਜੌਹਲ, ਸ੍ਰੀਮਤੀ ਸੁਮਨ ਬਾਲਾ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਤੋਂ ਇਲਾਵਾ ਸਾਰੇ ਮੈਡੀਕਲ ਅਫ਼ਸਰ ਹਾਜ਼ਰ ਸਨ।
         ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ 16 ਜੂਨ ਤੋਂ 18 ਜੂਨ ਤੱਕ ਪਲਸ ਪੋਲਿਓ ਮਾਈਗ੍ਰੇਟਰੀ ਰਾਊਂਡ ਚਲਾਇਆ ਜਾ ਰਿਹਾ ਹੈ।ਇਸ ਦੌਰਾਨ 0 ਤੋਂ 5 ਸਾਲ ਦੇ 127083 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਨਰਸਿੰਗ ਕਾਲਜ ਦੀਆਂ ਨਰਸਾਂ ਵਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਜਾਣਗੀਆਂ। ਮੈਡਮ ਕਾਲੀਆ ਨੇ ਦੱਸਿਆ ਕਿ ਇਸ ਸਪੈਸ਼ਲ ਰਾਊਂਡ ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਸਪੈਸ਼ਲ ਬੂਥ ਸਥਾਪਿਤ ਵੀ ਕੀਤੇ ਜਾਣਗੇ।ਜਿਥੇ ਬਾਹਰੋਂ ਆਉਣ ਵਾਲੇ ਪਰਵਾਸੀਆਂ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਅਨਾਉਂਸਮੈਂਟਾਂ ਵੀ ਕਰਾਈਆਂ ਜਾਣਗੀਆਂ। ਮੈਡਮ ਕਾਲੀਆ ਨੇ ਦੱਸਿਆ ਕਿ ਜਿਲ੍ਹੇ ਅੰਦਰ ਜਿਥੇ ਵੀ ਕੰਸਟਰਕਸ਼ਨ ਦਾ ਕੰਮ ਚੱਲ ਰਿਹਾ ਹੈ। ਉਥੇ ਟੀਮਾਂ ਵਲੋਂ ਜਾ ਕੇ ਉਨ੍ਹਾਂ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਨੇ ਮੀਟਿੰਗ ਵਿਚ ਹਾਜ਼ਰ ਰੋਡਵੇਜ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੱਸ ਡਰਾਈਵਰਾਂ ਨੂੰ ਹਦਾਇਤ ਕਰਨ ਕਿ ਜਿੱਥੇ ਵੀ ਪੋਲਿਓ ਬੂਥ ਸਥਾਪਤ ਕੀਤੇ ਗਏ ਹਨ। ਉਥੇ ਆਪਣੀਆਂ ਬੱਸਾਂ ਜ਼ਰੂਰ ਰੋਕਣ ਤਾਂ ਜੋ ਸਫ਼ਰ ਕਰ ਰਹੇ ਯਾਤਰੀਆਂ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾ ਸਕਣ।
          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਟੀਕਾਕਰਨ ਅਫਸ਼ਰ ਡਾ. ਰਮੇਸ਼ ਪਾਲ ਨੇ ਦੱਸਿਆ ਕਿ 1060381 ਅਬਾਦੀ ਦੇ 235611 ਘਰਾਂ ਵਿਚ ਰਹਿੰਦੇ 0 ਤੋਂ 5 ਸਾਲ ਦੇ ਬੱਚਿਆਂ ਨੂੰੂ 689 ਟੀਮਾਂ ਵਲੋਂ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 127 ਸੁਪਰਵਾਈਜ਼ਰਾਂ ਵਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ।
          ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਵਿਨੋਦ ਕੁੰਡਲ ਨੇ ਦੱਸਿਆ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਨਾਲ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਵੀ ਲੋੜ ਹੈ ਤਾਂ ਜੋ ਪੋਲੀਓ ਵਰਗੀ ਨਾ ਮੁਰਾਦ ਬਿਮਾਰੀ ’ਤੇ ਕਾਬੂ ਪਾਇਆ ਜਾ ਸਕੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply