Thursday, February 26, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਭੁਪਿੰਦਰ ਸਿੰਘ Bhupinder Singh Dcpਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।     
            ਜਾਰੀ ਹੁਕਮ ਵਿੱਚ ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਕ/ ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 11 ਅਗਸਤ 2019 ਤੱਕ ਲਾਗੂ ਰਹੇਗਾ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply