Wednesday, October 7, 2026

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ-ਡੀ.ਸੀ.ਪੀ

ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਵਲੋਂ DSP Bhupinder Singhਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਗਈ ਹੈ। ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਪਾਬੰਦੀ ਦਾ ਹੁਕਮ 11 ਅਗਸਤ 2019 ਤੱਕ ਲਾਗੂ ਰਹੇਗਾ।
 

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply