ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ
ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ, ਕਥਾ ਵਾਚਕ ਰਜਿੰਦਰਪਾਲ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਅਤੇ ਭਾਈ ਮਨਜੋਤ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਦਿਆਂ ਗੁਰੂ ਜੀ ਦੇ ਜੀਵਨ `ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਇਸ ਮੌਕੇ ਮੈਨੇਜਰ ਅਜੈਬ ਸਿੰਘ ਜੋਗਾ, ਹੈਡ ਗ੍ਰੰਥੀ ਭਾਈ ਨਿਰਮਲ ਸਿੰਘ, ਗ੍ਰੰਥੀ ਭਾਈ ਰਾਜ ਸਿੰਘ, ਦਯਾ ਸਿੰਘ ਅਤੇ ਮੇਲਾ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media