ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਖੁਲ੍ਹੇ ਬੋਰਵੈਲਾਂ ਨਾਲ
ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਖੁਲ੍ਹੇ ਬੋਰਵੈਲਾਂ ਦੀ ਪੜਤਾਲ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਢੱਕ ਦੇਣ ਦੇ ਹੁਕਮ ਦਿੱਤੇ ਗਏ ਸਨ।ਜਿਸ ਸਬੰਧੀ ਵਿਭਾਗਾਂ ਵਲੋਂ ਤੁਰੰਤ ਹੀ ਸਮੁੱਚੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਵਿਭਾਗਾਂ ਵਲੋਂ ਬੋਰਵੈਲ ਬੰਦ ਕਰਨ ਸਬੰਧੀ ਲਗਾਤਾਰ ਰਿਪੋਰਟਾਂ ਭੇਜੀਆਂ ਜਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਵਲੋਂ ਵੀ ਜੇਕਰ ਕੋਈ ਖੁਲ੍ਹਾ ਬੋਰਵੈਲ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ, ਤਾਂ ਉਸ ਨੂੰ ਤੁਰੰਤ ਬੰਦ ਕਰਵਾਇਆ ਜਾ ਰਿਹਾ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 13 ਜੂਨ ਤੱਕ ਪ੍ਰਾਪਤ ਸ਼ਿਕਾਇਤਾਂ ਅਤੇ ਵਿਭਾਗ ਦੀ ਪੜਤਾਲ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 27 ਬੋਰਵੈਲ ਬੰਦ ਕਰਵਾਏ ਗਏ, ਜਿਸ ਤਹਿਤ ਭੀਖੀ ਵਿਖੇ 11, ਪਿੰਡ ਮੱਤੀ ਵਿਖੇ 3 ਬੋਰਵੈਲ ਖੁਲ੍ਹੇ ਪਾਏ ਗਏ, ਜਿਨ੍ਹਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।ਇਸੇ ਤਰ੍ਹਾਂ ਭੀਖੀ ਬਲਾਕ ਦੇ ਹੀ ਵਾਰਡ ਨੰ. 8 ਨੇੜੇ ਧਰਮਸ਼ਾਲਾ ਭਾਲ ਪੱਤੀ ਸਮਾਂਓ ਵਿਖੇ ਖੁਲ੍ਹੇ ਪਏ ਖੂਹ ਨੂੰ ਸਰੀਏ ਦਾ ਜਾਲ ਬਣਾ ਕੇ ਪੱਕੇ ਤੌਰ `ਤੇ ਢੱਕ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਾਕ ਬੁਢਲਾਡਾ ਦੇ ਪਿੰਡ ਗੋਬਿੰਦਪੁਰਾ ਵਿਖੇ 9, ਦਿਆਲਪੁਰਾ ਵਿਖੇ 1 ਅਤੇ ਬਲਾਕ ਸਰਦੂਲਗੜ੍ਹ ਦੇ ਪਿੰਡ ਭੂੰਦੜ ਰੋਡ ਅਤੇ ਝੰਡਾ ਖੁਰਦ ਵਿਖੇ 1-1 ਬੋਰਵੈਲ ਖੁਲ੍ਹਾ ਪਾਇਆ ਗਏ, ਜਿਨ੍ਹਾ ਨੂੰ ਪੱਕੇ ਤੌਰ `ਤੇ ਢੱਕ ਦਿੱਤਾ ਗਿਆ ਹੈ, ਤਾਂ ਜੋ ਖੁਲ੍ਹੇ ਬੋਰਵੈਲਾਂ ਨਾਲ ਕਿਸੇ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਖੁਲ੍ਹਾ ਬੋਰਵੈਲ ਦਿਖਾਈ ਦਿੰਦਾ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ, ਤਾਂ ਜੋ ਅਜਿਹੇ ਖੁਲ੍ਹੇ ਬੋਰਵੈਲ ਨੂੰ ਸਮਾਂ ਰਹਿੰਦਿਆਂ ਹੀ ਢੱਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਬੋਰਵੈਲਾਂ ਸਬੰਧੀ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਬੋਰਵੈਲ ਖੁਲ੍ਹਾ ਪਾਇਆ ਜਾਂਦਾ ਹੈ, ਤਾਂ ਉਸ ਦੇ ਮਾਲਕ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media