ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ
ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੱੁਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਮੁਹਿੰਮ ਤਹਿਤ ਪਿੰਡ ਭਨਵਾਲ ਵਿੱਚ ਸਰਕਲ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਮੱਕੀ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ।ਜਦਕਿ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਅਮਨਦੀਪ ਸਿੰਘ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ, ਕਰਮ ਸਿੰਘ, ਵਿਜੇ ਕੁਮਾਰ, ਜੀਵਨ ਲਾਲ, ਉਤਮ ਚੰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਕਾਸਤ ਉਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਪੰਜਾਬ ਵਿੱਚ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਕਣ ਵਾਲੀ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸ਼ਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉੱਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ।
ਅਖੀਰ ਵਿੱਚ ਗੁਰਦਿੱਤ ਸਿੰਘ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੱਕੀ ਦੀ ਕਾਸ਼ਤ ਛੱਟੇ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉਪਰ ਚੋਗ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਮੱਕੀ ਦੇ ਪੌਦਿਆਂ ਦੀ ਗਿਣਤੀ ਪੂਰੀ ਕੀਤੀ ਜਾ ਸਕੇ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media